1 Kings 17:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਔਰਤ ਨੇ ਕਿਹਾ, “ਮੈਂ ਯਹੋਵਾਹ ਤੇਰੇ ਪਰਮੇਸ਼ੁਰ ਅੱਗੇ ਸੌਂਹ ਖਾਕੇ ਕਹਿਂਦੀ ਹਾਂ ਕਿ ਮੇਰੇ ਕੋਲ ਤੈਨੂੰ, ਖਾਣ ਵਾਸਤੇ ਦੇਣ ਲਈ ਰੋਟੀ ਨਹੀਂ ਹੈ। ਸਿਰਫ਼ ਮਰਤਬਾਨ ਵਿੱਚ ਥੋੜਾ ਜਿਹਾ ਆਟਾ ਹੈ ਅਤੇ ਬੋਤਲ ਵਿੱਚ ਕੁਝ ਕਿ ਜੈਤੂਨ ਦਾ ਤੇਲ ਹੈ। ਮੈਂ ਇੱਥੇ ਅੱਗ ਬਾਲਣ ਲਈ ਲੱਕੜਾਂ ਇਕੱਠੀਆਂ ਕਰਨ ਲਈ ਆਈ ਸਾਂ। ਫ਼ੇਰ ਮੈਂ ਘਰ ਨੂੰ ਜਾਕੇ ਮੇਰੇ ਅਤੇ ਮੇਰੇ ਪੁੱਤਰ ਲਈ ਆਖੀਰੀ ਭੋਜਨ ਤਿਆਰ ਕਰਾਂਗੀ। ਅਸੀਂ ਇਸ ਨੂੰ ਖਾਵਾਂਗੇ ਅਤੇ ਫ਼ੇਰ ਭੁੱਖ ਕਾਰਣ ਮਰ ਜਾਵਾਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਅੱਗੋਂ ਉਸ ਆਖਿਆ, ਜੀਉਂਦੇ ਯਹੋਵਾਹ ਤੇਰੇ ਪਰਮੇਸ਼ੁਰ ਦੀ ਸੌਂਹ ਮੇਰੇ ਕੋਲ ਕੁਝ ਵੀ ਰਿੱਧਾ ਪੱਕਾ ਨਹੀਂ ਪਰ ਇੱਕ ਤੌਲੇ ਵਿੱਚ ਇੱਕ ਮੁੱਠ ਆਟੇ ਦੀ ਅਤੇ ਥੋੜਾ ਜਿਹਾ ਤੇਲ ਇੱਕ ਕੁੱਜੀ ਵਿੱਚ ਹੈ ਅਤੇ ਵੇਖ ਮੈਂ ਏਹ ਦੋ ਕੁ ਲੱਕੜੀਆਂ ਚੁੱਗ ਰਹੀ ਹਾਂ ਕਿ ਮੈਂ ਘਰ ਜਾ ਕੇ ਆਪਣੇ ਲਈ ਅਤੇ ਆਪਣੇ ਪੁੱਤ੍ਰ ਲਈ ਪਕਾਵਾਂ ਤਾਂ ਜੋ ਅਸੀਂ ਉਹ ਨੂੰ ਖਾਈਏ ਅਤੇ ਮਰੀਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਗੋਂ ਉਸ ਆਖਿਆ, ਜਿਉਂਦੇ ਯਹੋਵਾਹ ਤੇਰੇ ਪਰਮੇਸ਼ੁਰ ਦੀ ਸਹੁੰ ਮੇਰੇ ਕੋਲ ਕੁਝ ਵੀ ਰਿੱਧਾ ਪੱਕਾ ਨਹੀਂ ਪਰ ਇੱਕ ਤੌਲੇ ਵਿੱਚ ਇੱਕ ਮੁੱਠ ਆਟੇ ਦੀ ਅਤੇ ਥੋੜਾ ਜਿਹਾ ਤੇਲ ਇੱਕ ਕੁੱਜੀ ਵਿੱਚ ਹੈ ਅਤੇ ਵੇਖ ਮੈਂ ਇਹ ਦੋ ਕੁ ਲੱਕੜੀਆਂ ਚੁੱਗ ਰਹੀ ਹਾਂ ਕਿ ਮੈਂ ਘਰ ਜਾ ਕੇ ਆਪਣੇ ਲਈ ਅਤੇ ਆਪਣੇ ਪੁੱਤਰ ਲਈ ਪਕਾਵਾਂ ਤਾਂ ਜੋ ਅਸੀਂ ਉਹ ਨੂੰ ਖਾਈਏ ਅਤੇ ਮਰੀਏ।