1 Kings 18:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਉਂ ਨਬੀਆਂ ਨੇ ਜਿਹੜਾ ਬਲਦ ਮਿਲਿਆ ਉਸ ਨੂੰ ਲਿਆ, ਇਸ ਦੇ ਟੁਕੜੇ ਕੀਤੇ ਤੇ ਫ਼ਿਰ ਦੁਪਹਿਰ ਤੀਕ ਬਆਲ ਅੱਗੇ ਪ੍ਰਾਰਥਨਾ ਕਰਦੇ ਰਹੇ ਕਿ, “ਹੇ ਬਆਲ, ਕਿਰਪਾ ਕਰਕੇ ਸਾਨੂੰ ਜੁਆਬ ਦੇ!” ਪਰ ਕੋਈ ਹੁੰਗਾਰਾ ਨਾ ਆਇਆ ਨਾ ਕੋਈ ਆਵਾਜ਼। ਨਬੀਆਂ ਨੂੰ ਜਿਹੜੀ ਜਗਵੇਦੀ ਤਿਆਰ ਕੀਤੀ ਸੀ ਉਸ ਅੱਗੇ ਨੱਚਦੇ ਰਹੇ ਪਰ ਅੱਗ ਨਾ ਬਲੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਨ੍ਹਾਂ ਨੇ ਉਹ ਬਲਦ ਜੋ ਉਨ੍ਹਾਂ ਨੂੰ ਮਿਲਿਆ ਸੀ ਲੈ ਕੇ ਤਿਆਰ ਕੀਤਾ ਅਤੇ ਸਵੇਰ ਤੋਂ ਦੁਪਹਿਰ ਤੀਕ ਬਆਲ ਦੇ ਨਾਮ ਉੱਤੇ ਪੁਕਾਰਦੇ ਰਹੇ, ਹੇ ਬਆਲ, ਸਾਡੀ ਸੁਣ। ਪਰ ਕੁਝ ਅਵਾਜ਼ ਨਾ ਆਈ ਨਾ ਕੋਈ ਉੱਤਰ ਦੇਣ ਵਾਲਾ ਸੀ ਅਤੇ ਓਹ ਉਸ ਜਗਵੇਦੀ ਦੇ ਦੁਆਲੇ ਜੋ ਬਣੀ ਹੋਈ ਸੀ ਭੁੜਕਦੇ ਫਿਰਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਨ੍ਹਾਂ ਨੇ ਉਹ ਬਲ਼ਦ ਜੋ ਉਨ੍ਹਾਂ ਨੂੰ ਮਿਲਿਆ ਸੀ ਲੈ ਕੇ ਤਿਆਰ ਕੀਤਾ ਅਤੇ ਸਵੇਰ ਤੋਂ ਦੁਪਹਿਰ ਤੱਕ ਬਆਲ ਦੇ ਨਾਮ ਉੱਤੇ ਪੁਕਾਰਦੇ ਰਹੇ, ਹੇ ਬਆਲ ਸਾਡੀ ਸੁਣ। ਪਰ ਕੁਝ ਅਵਾਜ਼ ਨਾ ਆਈ ਨਾ ਕੋਈ ਉੱਤਰ ਦੇਣ ਵਾਲਾ ਸੀ ਅਤੇ ਉਹ ਉਸ ਜਗਵੇਦੀ ਦੇ ਦੁਆਲੇ ਜੋ ਬਣੀ ਹੋਈ ਸੀ ਭੁੜਕਦੇ ਫਿਰਦੇ ਸਨ।