1 Kings 18:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੁਪਹਿਰ ਵੇਲੇ ਏਲੀਯਾਹ ਨੇ ਉਨ੍ਹਾਂ ਦਾ ਮਖੌਲ ਉਡਾਉਣਾ ਸ਼ੁਰੂ ਕੀਤਾ ਅਤੇ ਕਿਹਾ, “ਜੇਕਰ ਬਆਲ ਸੱਚਮੁੱਚ ਪਰਮੇਸ਼ੁਰ ਹੈ ਤਾਂ ਤੁਹਾਨੂੰ ਉਸ ਨੂੰ ਉੱਚੀ ਆਵਾਜ਼ ਵਿੱਚ ਬੁਲਾਉਣਾ ਚਾਹੀਦਾ ਹੈ! ਕੀ ਪਤਾ ਉਹ ਕੁਝ ਸੋਚ ਰਿਹਾ ਹੋਵੇ ਜਾਂ ਕਿਸੇ ਕੰਮ ਵਿੱਚ ਰੁਝਿਆ ਹੋਵੇ? ਜਾਂ ਉਹ ਕਿਤੇ ਸਫ਼ਰ ਕਰ ਰਿਹਾ ਹੋਵੇ! ਹੋ ਸੱਕਦਾ ਹੈ ਉਹ ਸੌਂ ਰਿਹਾ ਹੋਵੇ। ਇਸ ਲਈ ਤੁਹਾਨੂੰ ਉੱਚੀ ਆਵਾਜ਼ ਵਿੱਚ ਬੋਲ ਕੇ ਉਸ ਨੂੰ ਜਗਾਉਣਾ ਚਾਹੀਦਾ ਹੈ!”
Punjabi Bible 2016 - ਪਵਿੱਤਰ ਬਾਈਬਲ O.V.
ਦੁਪਹਿਰ ਨੂੰ ਐਉਂ ਹੋਇਆ ਕਿ ਏਲੀਯਾਹ ਨੇ ਉਨ੍ਹਾਂ ਦਾ ਮਖੌਲ ਉਡਾ ਕੇ ਆਖਿਆ, ਉੱਚੀ ਦੇ ਕੇ ਬੁਲਾਓ ਕਿਉਂ ਜੋ ਉਹ ਤਾਂ ਦਿਓਤਾ ਹੈ! ਕੀ ਜਾਣੀਏ ਜੋ ਉਹ ਸੋਚ ਵਿੱਚ ਹੋਵੇ ਯਾ ਲਾਂਭੇ ਗਿਆ ਹੋਵੇ ਯਾ ਉਹ ਸਫਰ ਵਿੱਚ ਹੋਵੇ ਯਾ ਸ਼ਾਇਤ ਸੁੱਤਾ ਪਿਆ ਹੋਵੇ ਅਤੇ ਉਹ ਨੂੰ ਜਗਾਉਣਾ ਪਵੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੁਪਹਿਰ ਨੂੰ ਇਸ ਤਰ੍ਹਾਂ ਹੋਇਆ ਕਿ ਏਲੀਯਾਹ ਨੇ ਉਨ੍ਹਾਂ ਦਾ ਮਖ਼ੌਲ ਉਡਾ ਕੇ ਆਖਿਆ, ਉੱਚੀ ਦੇ ਕੇ ਬੁਲਾਓ ਕਿਉਂ ਜੋ ਉਹ ਤਾਂ ਦੇਵਤਾ ਹੈ! ਕੀ ਜਾਣੀਏ ਜੋ ਉਹ ਸੋਚ ਵਿੱਚ ਹੋਵੇ ਜਾਂ ਲਾਂਭੇ ਗਿਆ ਹੋਵੇ ਜਾਂ ਉਹ ਸਫ਼ਰ ਵਿੱਚ ਹੋਵੇ ਜਾਂ ਸ਼ਾਇਦ ਸੁੱਤਾ ਪਿਆ ਹੋਵੇ ਅਤੇ ਉਹ ਨੂੰ ਜਗਾਉਣਾ ਪਵੇ?