1 Kings 19:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਵਾਹ ਨੇ ਏਲੀਯਾਹ ਨੂੰ ਆਖਿਆ, “ਜਾ, ਮੇਰੇ ਸਾਹਮਣੇ ਉਸ ਪਰਬਤ ਤੇ ਖੜ੍ਹਾ ਹੋ ਜਾ। ਮੈਂ ਤੇਰੇ ਕੋਲ ਦੀ ਲੰਘਾਂਗਾ।” ਫ਼ੇਰ ਇੱਕ ਬਹੁਤ ਜੋਰਦਾਰ ਹਵਾ ਵਗੀ। ਜਿਸ ਨੇ ਪਰਬਤਾਂ ਨੂੰ ਚੀਰ ਦਿੱਤਾ। ਇਸ ਨੇ ਵਿਸ਼ਾਲ ਚੱਟਾਨਾਂ ਨੂੰ ਯਹੋਵਾਹ ਦੇ ਸਾਹਮਣੇ ਚੀਰ ਦਿੱਤਾ। ਪਰ ਉਹ ਹਵਾ ਯਹੋਵਾਹ ਨਹੀਂ ਸੀ! ਉਸ ਹਵਾ ਤੋਂ ਮਗਰੋਂ, ਓੱਥੇ ਭੂਚਾਲ ਆਇਆ। ਪਰ ਉਹ ਭੂਚਾਲ ਯਹੋਵਾਹ ਨਹੀਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਆਖਿਆ, ਅੱਗੇ ਜਾਹ ਅਤੇ ਯਹੋਵਾਹ ਦੇ ਸਨਮੁਖ ਪਰਬਤ ਉੱਤੇ ਖਲੋ ਜਾਹ। ਤਾਂ ਵੇਖੋ, ਯਹੋਵਾਹ ਲੰਘਿਆ ਅਤੇ ਇੱਕ ਵੱਡੀ ਤੇ ਜ਼ੋਰ ਦੀ ਅਨ੍ਹੇਰੀ ਨੇ ਪਹਾੜ ਪਾੜ ਸੁੱਟੇ ਅਤੇ ਯਹੋਵਾਹ ਦੇ ਅੱਗੇ ਚਟਾਨਾਂ ਨੂੰ ਚੂਰ ਚੂਰ ਕਰ ਦਿੱਤਾ ਪਰ ਯਹੋਵਾਹ ਅਨ੍ਹੇਰੀ ਵਿੱਚ ਨਹੀਂ ਸੀ। ਤਾਂ ਅਨ੍ਹੇਰੀ ਪਿੱਛੋਂ ਭੁਚਾਲ ਆਇਆ ਪਰ ਯਹੋਵਾਹ ਭੁਚਾਲ ਵਿੱਚ ਨਹੀਂ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਆਖਿਆ, ਅੱਗੇ ਜਾ ਅਤੇ ਯਹੋਵਾਹ ਦੇ ਸਨਮੁਖ ਪਰਬਤ ਉੱਤੇ ਖੜ੍ਹਾ ਹੋ ਜਾ। ਤਾਂ ਵੇਖੋ, ਯਹੋਵਾਹ ਲੰਘਿਆ ਅਤੇ ਇੱਕ ਵੱਡੀ ਤੇ ਜ਼ੋਰ ਦੀ ਅਨ੍ਹੇਰੀ ਨੇ ਪਰਬਤ ਪਾੜ ਸੁੱਟੇ ਅਤੇ ਯਹੋਵਾਹ ਦੇ ਅੱਗੇ ਚਟਾਨਾਂ ਨੂੰ ਚੂਰ-ਚੂਰ ਕਰ ਦਿੱਤਾ ਪਰ ਯਹੋਵਾਹ ਅਨ੍ਹੇਰੀ ਵਿੱਚ ਨਹੀਂ ਸੀ। ਤਾਂ ਅਨ੍ਹੇਰੀ ਪਿੱਛੋਂ ਭੁਚਾਲ ਆਇਆ ਪਰ ਯਹੋਵਾਹ ਭੁਚਾਲ ਵਿੱਚ ਵੀ ਨਹੀਂ ਸੀ।