1 Kings 19:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਏਲੀਸ਼ਾ ਨੇ ਆਪਣੇ ਪਰਿਵਾਰ ਨਾਲ ਮਿਲਕੇ ਖਾਸ ਭੋਜਨ ਕੀਤਾ। ਉਸ ਨੇ ਆਪਣੇ ਬਲਦ ਮਾਰੇ ਅਤੇ ਆਪਣੇ ਪੰਜਾਲੀ ਨੂੰ ਅੱਗ ਬਾਲਣ ਲਈ ਲੱਕੜਾਂ ਵਜੋਂ ਇਸਤੇਮਾਲ ਕਰਕੇ ਮਾਸ ਰਿੰਨਿਆ। ਫ਼ੇਰ ਉਸ ਨੇ ਰਿੰਨ੍ਹੇ ਹੋਏ ਨੂੰ ਖਾਣ ਲਈ ਹਰੇਕ ਨੂੰ ਵੰਡਿਆ। ਫ਼ਿਰ ਉਹ ਉੱਠਿਆ ਅਤੇ ਏਲੀਯਾਹ ਦੇ ਪਿੱਛੇ ਲੱਗ ਗਿਆ ਅਤੇ ਉਸ ਦਾ ਸੇਵਾਦਾਰ ਬਣ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਉਸ ਦੇ ਕੋਲੋਂ ਮੁੜ ਗਿਆ। ਉਸ ਇੱਕ ਜੋਗ ਬਲਦਾਂ ਦੀ ਲੈ ਕੇ ਉਨ੍ਹਾਂ ਨੂੰ ਵੱਢ ਸੁੱਟਿਆ ਅਤੇ ਹਲ ਪੰਜਾਲੀ ਦੀਆਂ ਲੱਕੜੀਆਂ ਨਾਲ ਉਨ੍ਹਾਂ ਦਾ ਮਾਸ ਰਿੰਨ੍ਹ ਕੇ ਲੋਕਾਂ ਨੂੰ ਦਿੱਤਾ ਤਾਂ ਓਹਨਾਂ ਨੇ ਖਾਧਾ। ਫਿਰ ਉਹ ਉੱਠਿਆ ਅਤੇ ਏਲੀਯਾਹ ਦੇ ਪਿੱਛੇ ਜਾ ਲੱਗਾ ਅਤੇ ਉਸ ਦੀ ਸੇਵਾ ਕਰਦਾ ਰਿਹਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਉਸ ਦੇ ਕੋਲੋਂ ਮੁੜ ਗਿਆ। ਉਸ ਇੱਕ ਜੋਗ ਬਲ਼ਦਾਂ ਦੀ ਲੈ ਕੇ ਉਨ੍ਹਾਂ ਨੂੰ ਵੱਢ ਸੁੱਟਿਆ ਅਤੇ ਹਲ ਪੰਜਾਲੀ ਦੀਆਂ ਲੱਕੜੀਆਂ ਨਾਲ ਉਨ੍ਹਾਂ ਦਾ ਮਾਸ ਰਿੰਨ੍ਹ ਕੇ ਲੋਕਾਂ ਨੂੰ ਦਿੱਤਾ ਤਾਂ ਉਹਨਾਂ ਨੇ ਖਾਧਾ। ਫੇਰ ਉਹ ਉੱਠਿਆ ਅਤੇ ਏਲੀਯਾਹ ਦੇ ਪਿੱਛੇ ਜਾ ਲੱਗਾ ਅਤੇ ਉਸ ਦੀ ਸੇਵਾ ਕਰਦਾ ਰਿਹਾ।