1 Kings 2:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਬਥਸ਼ਬਾ ਪਾਤਸ਼ਾਹ ਸੁਲੇਮਾਨ ਕੋਲ ਅਦੋਨੀਯਹ ਬਾਰੇ ਗੱਲ ਕਰਨ ਲਈ ਗਈ। ਜਦੋਂ ਪਾਤਸ਼ਾਹ ਸੁਲੇਮਾਨ ਨੇ ਉਸ ਨੂੰ ਆਉਂਦਿਆਂ ਵੇਖਿਆ ਤਾਂ ਉਸ ਨੂੰ ਮਿਲਣ ਲਈ ਖੜ੍ਹਾ ਹੋ ਗਿਆ। ਫੇਰ ਉਸ ਅੱਗੇ ਝੁਕ ਕੇ ਆਪਣੇ ਸਿੰਘਾਸਣ ਤੇ ਬੈਠ ਗਿਆ। ਉਸ ਨੇ ਆਪਣੇ ਸੇਵਕਾਂ ਨੂੰ ਹੁਕਮ ਦਿੱਤਾ ਕਿ ਉਹ ਉਸਦੀ ਮਾਤਾ ਦੇ ਬੈਠਣ ਲਈ ਇੱਕ ਹੋਰ ਸਿੰਘਾਸਣ ਲਿਆਉਣ ਅਤੇ ਉਹ ਉਸ ਦੇ ਸੱਜੇ ਪਾਸੇ ਬੈਠ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਬਥ-ਸ਼ਬਾ ਸੁਲੇਮਾਨ ਪਾਤਸ਼ਾਹ ਕੋਲ ਅੰਦਰ ਗਈ ਭਈ ਅਦੋਨੀਯਾਹ ਲਈ ਉਹ ਦੇ ਨਾਲ ਗੱਲ ਕਰੇ ਤਾਂ ਪਾਤਸ਼ਾਹ ਉਸ ਦੇ ਮਿਲਣ ਲਈ ਉੱਠ ਖਲੋਤਾ ਅਤੇ ਉਸ ਨੂੰ ਮੱਥਾ ਟੇਕਿਆ ਤਾਂ ਆਪਣੀ ਰਾਜ ਗੱਦੀ ਉੱਤੇ ਬੈਠ ਗਿਆ ਅਤੇ ਆਪਣੀ ਮਾਤਾ ਲਈ ਇੱਕ ਸ਼ਾਹੀ ਕੁਰਸੀ ਡਹਾਈ। ਉਹ ਉਹ ਦੇ ਸੱਜੇ ਪਾਸੇ ਵੱਲ ਬੈਠ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਥ-ਸ਼ਬਾ ਸੁਲੇਮਾਨ ਪਾਤਸ਼ਾਹ ਕੋਲ ਅੰਦਰ ਗਈ ਕਿ ਅਦੋਨੀਯਾਹ ਲਈ ਉਹ ਦੇ ਨਾਲ ਗੱਲ ਕਰੇ, ਤਾਂ ਪਾਤਸ਼ਾਹ ਉਸ ਦੇ ਮਿਲਣ ਲਈ ਉੱਠ ਖੜ੍ਹਾ ਹੋਇਆ ਅਤੇ ਉਸ ਨੂੰ ਮੱਥਾ ਟੇਕਿਆ, ਅਤੇ ਆਪਣੀ ਰਾਜ ਗੱਦੀ ਉੱਤੇ ਬੈਠ ਗਿਆ ਅਤੇ ਆਪਣੀ ਮਾਤਾ ਲਈ ਇੱਕ ਸ਼ਾਹੀ ਕੁਰਸੀ ਲਗਵਾਈ। ਉਹ ਉਸ ਦੇ ਸੱਜੇ ਪਾਸੇ ਵੱਲ ਬੈਠ ਗਈ।