1 Kings 2:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਾਤਸ਼ਾਹ ਸੁਲੇਮਾਨ ਨੇ ਆਪਣੀ ਮਾਤਾ ਨੂੰ ਜਵਾਬ ’ਚ ਕਿਹਾ, “ਤੂੰ ਮੈਨੂੰ ਅਬੀਸ਼ਗ ਨੂੰ ਅਦੋਨੀਯਾਹ ਨੂੰ ਦੇਣ ਲਈ ਕਿਉਂ ਪੁੱਛ ਰਹੀ ਹੈ? ਤੂੰ ਉਸ ਲਈ ਰਾਜ ਕਿਉਂ ਨਹੀਂ ਪੁੱਛ ਰਹੀ! ਆਖਿਰਕਾਰ ਉਹ ਮੇਰਾ ਵੱਡਾ ਭਰਾ ਹੈ। ਅਬਯਾਥਾਰ ਜਾਜਕ ਅਤੇ ਯੋਆਬ ਵੀ ਉਸ ਦਾ ਪੱਖ ਲੈਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸੁਲੇਮਾਨ ਪਾਤਸ਼ਾਹ ਨੇ ਉੱਤਰ ਦੇ ਕੇ ਆਪਣੀ ਮਾਤਾ ਨੂੰ ਆਖਿਆ, ਤੂੰ ਅਦੋਨੀਯਾਹ ਲਈ ਅਬੀਸ਼ਗ ਸ਼ੂਨੰਮੀ ਨੂੰ ਹੀ ਕਿਉਂ ਮੰਗਦੀ ਹੈਂ? ਸਗੋਂ ਉਸ ਦੇ ਲਈ ਰਾਜ ਭੀ ਮੰਗ ਕਿਉਂ ਜੋ ਉਹ ਮੇਰਾ ਵੱਡਾ ਭਰਾ ਹੈ ਸਗਵਾਂ ਉਹ ਦੇ ਲਈ ਅਤੇ ਅਬਯਾਥਾਰ ਜਾਜਕ ਅਰ ਸਰੂਯਾਹ ਦੇ ਪੁੱਤ੍ਰ ਯੋਆਬ ਲਈ ਵੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੁਲੇਮਾਨ ਪਾਤਸ਼ਾਹ ਨੇ ਉੱਤਰ ਦੇ ਕੇ ਆਪਣੀ ਮਾਤਾ ਜੀ ਨੂੰ ਆਖਿਆ, ਤੂੰ ਅਦੋਨੀਯਾਹ ਲਈ ਅਬੀਸ਼ਗ ਸ਼ੂਨੰਮੀ ਨੂੰ ਹੀ ਕਿਉਂ ਮੰਗਦੀ ਹੈਂ? ਸਗੋਂ ਉਸ ਦੇ ਲਈ ਰਾਜ ਵੀ ਮੰਗ ਕਿਉਂ ਜੋ ਉਹ ਮੇਰਾ ਵੱਡਾ ਭਰਾ ਹੈ, ਸਗੋਂ ਉਹ ਦੇ ਲਈ ਅਤੇ ਅਬਯਾਥਾਰ ਜਾਜਕ ਅਤੇ ਸਰੂਯਾਹ ਦੇ ਪੁੱਤਰ ਯੋਆਬ ਲਈ ਵੀ।