1 Kings 2:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਨਾਯਾਹ ਯਹੋਵਾਹ ਦੇ ਤੰਬੂ ਵਿੱਚ ਪਹੁੰਚਿਆ ਅਤੇ ਜਾਕੇ ਯੋਆਬ ਨੂੰ ਕਿਹਾ, “ਪਾਤਸ਼ਾਹ ਦਾ ਹੁਕਮ ਹੈ ਕਿ ‘ਬਾਹਰ ਨਿਕਲ!’” ਪਰ ਯੋਆਬ ਨੇ ਜਵਾਬ ’ਚ ਆਖਿਆ, “ਨਹੀਂ, ਮੈਂ ਇੱਥੇ ਹੀ ਮਰਾਂਗਾ।” ਤਾਂ ਬਨਾਯਾਹ ਵਾਪਿਸ ਮੁੜ ਆਇਆ ਤੇ ਆਕੇ ਪਾਤਸ਼ਾਹ ਸੁਲੇਮਾਨ ਨੂੰ ਦੱਸਿਆ ਕਿ ਉਹ ਕੀ ਆਖਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਬਨਾਯਾਹ ਯਹੋਵਾਹ ਦੇ ਤੰਬੂ ਵਿੱਚ ਗਿਆ ਅਤੇ ਉਸ ਨੂੰ ਆਖਿਆ ਭਈ ਪਾਤਸ਼ਾਹ ਐਉਂ ਆਖਦਾ ਹੈ ਕਿ ਨਿੱਕਲ ਆ। ਅੱਗੋਂ ਉਸ ਆਖਿਆ, ਨਹੀਂ, ਮੈਂ ਤਾਂ ਏਥੇ ਹੀ ਮਰਾਂਗਾ। ਫੇਰ ਇਸ ਗੱਲ ਲਈ ਬਨਾਯਾਹ ਪਾਤਸ਼ਾਹ ਵੱਲ ਮੁੜ ਆਇਆ ਅਤੇ ਆਖਿਆ, ਯੋਆਬ ਐਉਂ ਬੋਲਿਆ ਹੈ ਅਤੇ ਮੈਨੂੰ ਐਉਂ ਉੱਤਰ ਦਿੱਤਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਨਾਯਾਹ ਯਹੋਵਾਹ ਦੇ ਤੰਬੂ ਵਿੱਚ ਗਿਆ ਅਤੇ ਉਸ ਨੂੰ ਆਖਿਆ ਕਿ ਪਾਤਸ਼ਾਹ ਇਸ ਤਰ੍ਹਾਂ ਆਖਦਾ ਹੈ ਕਿ ਨਿੱਕਲ ਆ। ਅੱਗੋਂ ਉਸ ਨੇ ਆਖਿਆ, ਨਹੀਂ, ਮੈਂ ਤਾਂ ਇੱਥੇ ਹੀ ਮਰਾਂਗਾ। ਫੇਰ ਇਸ ਗੱਲ ਲਈ ਬਨਾਯਾਹ ਪਾਤਸ਼ਾਹ ਵੱਲ ਮੁੜ ਆਇਆ ਅਤੇ ਆਖਿਆ, ਯੋਆਬ ਇਸ ਤਰ੍ਹਾਂ ਬੋਲਿਆ ਹੈ ਅਤੇ ਮੈਨੂੰ ਇਸ ਤਰ੍ਹਾਂ ਉੱਤਰ ਦਿੱਤਾ ਹੈ।