1 Kings 2:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਯੋਆਬ ਨੂੰ ਦੰਡ ਦੇਵੇਗਾ ਕਿਉਂ ਕਿ ਉਸ ਨੇ ਆਪਣੀ ਤਲਵਾਰ ਨਾਲ ਦੋ ਆਦਮੀਆਂ ਨੂੰ ਮਾਰ ਦਿੱਤਾ ਜੋ ਉਸ ਨਾਲੋਂ ਵੱਧੇਰੇ ਚੰਗੇ ਸਨ। ਉਸ ਨੇ ਉਨ੍ਹਾਂ ਨੂੰ, ਮੇਰੇ ਪਿਤਾ ਦੇ ਜਾਨਣ ਤੋਂ ਬਿਨਾ ਹੀ ਮਾਰ ਦਿੱਤਾ। ਉਹ ਨੇਰ ਦਾ ਪੁੱਤਰ ਅਬਨੇਰ ਅਤੇ ਯਬਰ ਦਾ ਪੁੱਤਰ ਅਮਾਸਾ ਸਨ। ਅਬਨੇਰ ਇਸਰਾਏਲ ਦੀ ਫੌਜ ਦਾ ਸੈਨਾਪਤੀ ਸੀ ਅਤੇ ਅਮਾਸਾ ਯਹੂਦਾਹ ਦੀ ਫ਼ੌਜ ਦਾ ਸੈਨਾਪਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਉਸ ਦਾ ਖ਼ੂਨ ਉਸ ਦੇ ਸਿਰ ਉੱਤੇ ਰੱਖੇ ਕਿਉਂ ਜੋ ਉਹ ਦੋਂਹ ਮਨੁੱਖਾਂ ਉੱਤੇ ਜਾ ਪਿਆ ਜਿਹੜੇ ਉਸ ਨਾਲੋਂ ਵਧੀਕ ਸੱਚੇ ਅਤੇ ਅੱਛੇ ਸਨ ਅਤੇ ਉਨ੍ਹਾਂ ਨੂੰ ਤੇਗ ਨਾਲ ਵੱਢ ਸੁੱਟਿਆ ਸੀ ਅਤੇ ਮੇਰੇ ਪਿਤਾ ਦਾਊਦ ਨੂੰ ਨਾ ਦੱਸਿਆ ਗਿਆ ਅਰਥਾਤ ਨੇਰ ਦਾ ਪੁੱਤ੍ਰ ਅਬਨੇਰ ਜੋ ਇਸਰਾਏਲ ਦਾ ਸੈਨਾਪਤੀ ਸੀ ਅਤੇ ਯਬਰ ਦਾ ਪੁੱਤ੍ਰ ਅਮਾਸਾ ਜੋ ਯਹੂਦਾਹ ਦਾ ਸੈਨਾਪਤੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਉਸ ਦਾ ਖ਼ੂਨ ਉਸ ਦੇ ਸਿਰ ਉੱਤੇ ਰੱਖੇ, ਕਿਉਂ ਜੋ ਉਹ ਦੋਹਾਂ ਮਨੁੱਖਾਂ ਉੱਤੇ ਜਾ ਪਿਆ ਜਿਹੜੇ ਉਸ ਨਾਲੋਂ ਵੱਧ ਸੱਚੇ ਅਤੇ ਭਲੇ ਸਨ ਅਤੇ ਉਨ੍ਹਾਂ ਨੂੰ ਤਲਵਾਰ ਨਾਲ ਵੱਢ ਸੁੱਟਿਆ ਸੀ ਅਤੇ ਮੇਰੇ ਪਿਤਾ ਦਾਊਦ ਨੂੰ ਨਾ ਦੱਸਿਆ ਗਿਆ, ਅਰਥਾਤ ਨੇਰ ਦਾ ਪੁੱਤਰ ਅਬਨੇਰ ਜੋ ਇਸਰਾਏਲ ਦਾ ਸੈਨਾਪਤੀ ਸੀ ਅਤੇ ਯਥਰ ਦਾ ਪੁੱਤਰ ਅਮਾਸਾ ਜੋ ਯਹੂਦਾਹ ਦਾ ਸੈਨਾਪਤੀ ਸੀ।