1 Kings 2:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਇਹ ਵੀ ਕਿਹਾ, “ਤੂੰ ਇਹ ਵੀ ਜਾਣਦਾ ਹੈਂ ਕਿ ਸਰੂਯਾਹ ਦੇ ਪੁੱਤਰ ਯੋਆਬ ਨੇ ਮੇਰੇ ਨਾਲ ਕੀ ਕੀਤਾ ਅਤੇ ਉਸ ਨੇ ਇਸਰਾਏਲ ਦੀ ਫ਼ੌਜ ਦੇ ਦੋਹਾਂ ਸੈਨਾਪਤੀਆਂ, ਨੇਰ ਦੇ ਪੁੱਤਰ ਅਬਨੇਰ ਅਤੇ ਯਬਰ ਦੇ ਪੁੱਤਰ ਅਮਾਸਾ ਨਾਲ ਕੀ ਕੀਤਾ ਸੀ ਯਾਦ ਕਰ, ਉਸ ਨੇ ਬਦਲਾ ਲੈਣ ਲਈ ਸਾਂਤੀ ਦੇ ਸਮੇਂ ਉਨ੍ਹਾਂ ਨੂੰ ਮਾਰ ਦਿੱਤਾ। ਉਨ੍ਹਾਂ ਦੇ ਖੂਨ ਦੇ ਧੱਬੇ ਉਸਦੀ ਤਲਵਾਰ, ਉਸਦੀ ਪੇਟੀ ਅਤੇ ਉਸ ਦੇ ਬੂਟਾਂ ਉੱਤੇ ਹਨ। ਮੈਨੂੰ ਉਸ ਨੂੰ ਸਜ਼ਾ ਦੇਣੀ ਚਾਹੀਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਤੂੰ ਜਾਣਦਾ ਵੀ ਹੈਂ ਜੋ ਕੁਝ ਸਰੂਯਾਹ ਦੇ ਪੁੱਤ੍ਰ ਯੋਆਬ ਨੇ ਮੇਰੇ ਨਾਲ ਅਤੇ ਇਸਰਾਏਲ ਦੇ ਦੋਹਾਂ ਸੈਨਾਪਤੀਆਂ ਅਰਥਾਤ ਨੇਰ ਦੇ ਪੁੱਤ੍ਰ ਅਬਨੇਰ ਅਤੇ ਯਥਰ ਦੇ ਪੁੱਤ੍ਰ ਅਮਾਸਾ ਨਾਲ ਕੀਤਾ ਜਿਨ੍ਹਾਂ ਨੂੰ ਉਸ ਨੇ ਵੱਢ ਸੁੱਟਿਆ ਅਤੇ ਸੁਲਾਹ ਦੇ ਵਿੱਚ ਜੁੱਧ ਦਾ ਲਹੂ ਵਹਾਇਆ ਅਤੇ ਜੁੱਧ ਦੇ ਲਹੂ ਨੂੰ ਆਪਣੀ ਪੇਟੀ ਉੱਤੇ ਜਿਹੜੀ ਉਹ ਦੇ ਲੱਕ ਨਾਲ ਸੀ ਅਤੇ ਆਪਣੀ ਜੁੱਤੀ ਉੱਤੇ ਜਿਹੜੀ ਉਹ ਨੇ ਪੈਰਾਂ ਵਿੱਚ ਸੀ ਛਿੜਕਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਜਾਣਦਾ ਵੀ ਹੈਂ, ਜੋ ਕੁਝ ਸਰੂਯਾਹ ਦੇ ਪੁੱਤਰ ਯੋਆਬ ਨੇ ਮੇਰੇ ਨਾਲ ਅਤੇ ਇਸਰਾਏਲ ਦੇ ਦੋਹਾਂ ਸੈਨਾਪਤੀਆਂ ਅਰਥਾਤ ਨੇਰ ਦੇ ਪੁੱਤਰ ਅਬਨੇਰ ਅਤੇ ਯਥਰ ਦੇ ਪੁੱਤਰ ਅਮਾਸਾ ਨਾਲ ਕੀਤਾ, ਜਿਨ੍ਹਾਂ ਨੂੰ ਉਸ ਨੇ ਵੱਢ ਸੁੱਟਿਆ ਅਤੇ ਸੁਲਾਹ ਦੇ ਵਿੱਚ ਯੁੱਧ ਦਾ ਲਹੂ ਵਹਾਇਆ ਅਤੇ ਯੁੱਧ ਦੇ ਲਹੂ ਨੂੰ ਆਪਣੀ ਪੇਟੀ ਉੱਤੇ ਜਿਹੜੀ ਉਹ ਦੇ ਲੱਕ ਨਾਲ ਸੀ ਅਤੇ ਆਪਣੀ ਜੁੱਤੀ ਉੱਤੇ ਜਿਹੜੀ ਉਹ ਦੇ ਪੈਰਾਂ ਵਿੱਚ ਸੀ, ਛਿੜਕਿਆ।