1 Kings 20:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਪਰਮੇਸ਼ੁਰ ਦਾ ਇੱਕ ਮਨੁੱਖ ਆਇਆ ਅਤੇ ਇਸਰਾਏਲ ਦੇ ਰਾਜੇ ਨੂੰ ਆਖਿਆ, “ਯਹੋਵਾਹ ਆਖਦਾ ਹੈ, ‘ਅਰਾਮੀਆਂ ਨੇ ਆਖਿਆ ਹੈ ਕਿ ਮੈਂ ਯਹੋਵਾਹ, ਪਰਬਤਾਂ ਦਾ ਪਰਮੇਸ਼ੁਰ ਹਾਂ ਪਰ ਵਾਦੀਆਂ ਦਾ ਪਰਮੇਸ਼ੁਰ ਨਹੀਂ ਹਾਂ। ਇਸ ਲਈ ਮੈਂ ਇਸ ਵੱਡੀ ਸੈਨਾ ਨੂੰ ਤੇਰੇ ਹੱਥੋਂ ਹਰਾਵਾਂਗਾ ਤਾਂ ਜੋ ਤੈਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।’”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਰਮੇਸ਼ੁਰ ਦੇ ਇੱਕ ਬੰਦੇ ਨੇ ਆ ਕੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ ਏਸ ਲਈ ਕਿ ਅਰਾਮੀਆਂ ਨੇ ਆਖਿਆ ਭਈ ਯਹੋਵਾਹ ਪਹਾੜਾਂ ਦਾ ਪਰਮੇਸ਼ੁਰ ਹੈ ਪਰ ਉਹ ਮਦਾਨ ਦਾ ਪਰਮੇਸ਼ੁਰ ਨਹੀਂ ਹੈ ਮੈਂ ਏਸ ਵੱਡੇ ਦਲ ਨੂੰ ਸਾਰੇ ਦਾ ਸਾਰਾ ਤੇਰੇ ਹੱਥ ਵਿੱਚ ਕਰ ਦਿਆਂਗਾ ਜੋ ਤੁਸੀਂ ਜਾਣੋ ਭਈ ਮੈਂ ਯਹੋਵਾਹ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਦੇ ਇੱਕ ਬੰਦੇ ਨੇ ਆ ਕੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਇਸ ਲਈ ਕਿ ਅਰਾਮੀਆਂ ਨੇ ਆਖਿਆ ਕਿ ਯਹੋਵਾਹ ਪਹਾੜਾਂ ਦਾ ਪਰਮੇਸ਼ੁਰ ਹੈ ਪਰ ਉਹ ਮੈਦਾਨ ਦਾ ਪਰਮੇਸ਼ੁਰ ਨਹੀਂ ਹੈ ਮੈਂ ਇਸ ਵੱਡੇ ਦਲ ਨੂੰ ਸਾਰੇ ਦਾ ਸਾਰਾ ਤੇਰੇ ਹੱਥ ਵਿੱਚ ਕਰ ਦਿਆਂਗਾ ਜੋ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ।