1 Kings 20:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਉਸ ਦੇ ਸੇਵਕਾਂ ਨੇ ਉਸ ਨੂੰ ਕਿਹਾ, “ਵੇਖੋ! ਅਸੀਂ ਸੁਣਿਆ ਹੈ ਕਿ ਇਸਰਾਏਲ ਦੇ ਰਾਜੇ ਕਿਰਪਾਲੂ ਹੁੰਦੇ ਹਨ। ਜੇਕਰ ਅਸੀਂ ਆਪਣੇ ਉੱਪਰ ਤੱਪੜ ਪਾਕੇ ਅਤੇ ਆਪਣੇ ਸਿਰਾਂ ਉੱਪਰ ਰਸੀਆਂ ਲਪੇਟ ਕੇ- ਇਸਰਾਏਲ ਦੇ ਪਾਤਸ਼ਾਹ ਕੋਲ ਜਾਈਏ, ਤਾਂ ਹੋ ਸੱਕਦਾ ਉਹ ਸਾਨੂੰ ਖਿਮਾ ਕਰ ਦੇਵੇ ਅਤੇ ਸਾਨੂੰ ਜਿਉਣ ਦੇਵੇ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਦੇ ਟਹਿਲੂਆਂ ਨੇ ਉਸ ਨੂੰ ਆਖਿਆ, ਵੇਖੋ, ਅਸਾਂ ਸੁਣਿਆ ਹੈ ਕਿ ਇਸਰਾਏਲ ਦੇ ਘਰਾਣੇ ਦੇ ਪਾਤਸ਼ਾਹ ਦਿਆਲੂ ਪਾਤਸ਼ਾਹ ਹੁੰਦੇ ਹਨ। ਅਸੀਂ ਆਪਣੇ ਲੋਕਾਂ ਉੱਤੇ ਤੱਪੜ ਅਤੇ ਆਪਣੇ ਸਿਰਾਂ ਉੱਤੇ ਰੱਸੀਆਂ ਵਲ੍ਹੇਟ ਲਈਏ ਅਤੇ ਇਸਰਾਏਲ ਦੇ ਪਤਾਸ਼ਾਹ ਕੋਲ ਜਾਈਏ, ਸ਼ਾਇਤ ਉਹ ਤੇਰੀ ਜਾਨ ਬਖਸ਼ੀ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਦੇ ਟਹਿਲੂਆਂ ਨੇ ਉਸ ਨੂੰ ਆਖਿਆ, ਵੇਖੋ, ਅਸੀਂ ਸੁਣਿਆ ਹੈ ਕਿ ਇਸਰਾਏਲ ਦੇ ਘਰਾਣੇ ਦੇ ਪਾਤਸ਼ਾਹ ਦਿਆਲੂ ਪਾਤਸ਼ਾਹ ਹੁੰਦੇ ਹਨ। ਅਸੀਂ ਆਪਣੇ ਲੱਕਾਂ ਉੱਤੇ ਤੱਪੜ ਅਤੇ ਆਪਣੇ ਸਿਰਾਂ ਉੱਤੇ ਰੱਸੀਆਂ ਵਲ੍ਹੇਟ ਲਈਏ ਅਤੇ ਇਸਰਾਏਲ ਦੇ ਪਾਤਸ਼ਾਹ ਕੋਲ ਜਾਈਏ, ਸ਼ਾਇਦ ਉਹ ਤੇਰੀ ਜਾਨ ਬਖ਼ਸ਼ੀ ਕਰੇ।