1 Kings 20:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਉਨ੍ਹਾਂ ਨੇ ਆਪਣੇ ਲੋਕਾਂ ਦੇ ਸਿਰਾਂ ਉੱਪਰ ਰਸੀਆਂ ਲਪੇਟ ਲਈਆਂ ਅਤੇ ਤੱਪੜ ਪਾ ਲਏ ਅਤੇ ਇਸਰਾਏਲ ਦੇ ਪਾਤਸ਼ਾਹ ਕੋਲ ਆਏ ਅਤੇ ਕਿਹਾ, “ਤੇਰਾ ਸੇਵਕ, ਬਨ-ਹਦਦ ਅਰਜ ਕਰਦਾ ਹੈ ਕਿ ਕਿਰਪਾ ਕਰਕੇ ਸਾਡੀ ਜਾਨ ਬਖਸ਼।” ਅਹਾਬ ਨੇ ਆਖਿਆ, “ਕੀ ਉਹ ਅਜੇ ਜਿਉਂਦਾ ਹੈ? ਉਹ ਤਾਂ ਮੇਰਾ ਭਾਈ ਹੈ!”
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਨ੍ਹਾਂ ਨੇ ਆਪਣੇ ਲੱਕਾਂ ਉੱਤੇ ਤੱਪੜ ਅਤੇ ਸਿਰਾਂ ਉੱਤੇ ਰੱਸੀਆਂ ਵਲ੍ਹੇਟ ਲਈਆਂ ਅਤੇ ਇਸਰਾਏਲ ਦੇ ਪਾਤਸ਼ਾਹ ਕੋਲ ਆਏ ਅਤੇ ਆਖਿਆ ਕਿ ਤੁਹਾਡਾ ਦਾਸ ਬਨ-ਹਦਦ ਆਖਦਾ ਹੈ, ਦਯਾ ਕਰਕੇ ਮੇਰੀ ਜਾਨ ਬਖ਼ਸ਼ ਦਿਓ। ਅੱਗੋ ਉਸ ਆਖਿਆ ਕਿ ਉਹ ਅਜੇ ਜੀਉਂਦਾ ਹੈ? ਉਹ ਤਾਂ ਮੇਰਾ ਭਰਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਨ੍ਹਾਂ ਨੇ ਆਪਣੇ ਲੱਕਾਂ ਉੱਤੇ ਤੱਪੜ ਅਤੇ ਸਿਰਾਂ ਉੱਤੇ ਰੱਸੀਆਂ ਵਲ੍ਹੇਟ ਲਈਆਂ ਅਤੇ ਇਸਰਾਏਲ ਦੇ ਪਾਤਸ਼ਾਹ ਕੋਲ ਆਏ ਅਤੇ ਆਖਿਆ ਕਿ ਤੁਹਾਡਾ ਦਾਸ ਬਨ-ਹਦਦ ਆਖਦਾ ਹੈ, ਦਯਾ ਕਰਕੇ ਮੇਰੀ ਜਾਨ ਬਖਸ਼ ਦਿਓ। ਅੱਗੋਂ ਉਸ ਆਖਿਆ ਕੀ ਉਹ ਅਜੇ ਜਿਉਂਦਾ ਹੈ? ਉਹ ਤਾਂ ਮੇਰਾ ਭਰਾ ਹੈ।