1 Kings 20:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਨ-ਹਦਦ ਦੇ ਆਦਮੀਆਂ ਨੇ ਅਹਾਬ ਦੇ ਸ਼ਬਦਾਂ ਵਿੱਚ ਕੁਝ ਸੁਰਾਗ ਸੁਣਕੇ ਇਹ ਪ੍ਰਪੱਕ ਕਰਨ ਦੀ ਆਸ ਕੀਤੀ ਕਿ ਉਹ ਬਨ-ਹਦਦ ਨੂੰ ਨਹੀਂ ਮਾਰੇਗਾ। ਇਸ ਲਈ ਜਦੋਂ ਆਹਾਬ ਨੇ ਬਨ-ਹਦਦ ਨੂੰ ਆਪਣਾ ਭਰਾ ਆਖਿਆ, ਉਨ੍ਹਾਂ ਨੇ ਝਟ ਕਿਹਾ, “ਹਾਂ! ਬਨ-ਹਦਦ ਤੇਰਾ ਭਰਾ ਹੈ।” ਅਹਾਬ ਨੇ ਆਖਿਆ, “ਉਸ ਨੂੰ ਮੇਰੇ ਕੋਲ ਲੈ ਆਓ।” ਤਾਂ ਬਨ-ਹਦਦ ਉਸ ਕੋਲ ਆਇਆ ਤਾਂ ਅਹਾਬ ਪਾਤਸ਼ਾਹ ਨੇ ਉਸ ਨੂੰ ਆਪਣੇ ਨਾਲ ਰੱਥ ਉੱਤੇ ਬਿਠਾ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਮਨੁੱਖਾਂ ਨੇ ਏਹ ਚੰਗਾ ਲੱਛਣ ਜਾਤਾ ਅਰ ਧਿਆਨ ਨਾਲ ਉਹ ਦਾ ਮਨਸ਼ਾ ਜਾਚ ਕੇ ਆਖਿਆ, ਉਹ ਤੁਹਾਡਾ ਭਰਾ ਬਨ-ਹਦਦ ਹੈ। ਤਾਂ ਉਸ ਆਖਿਆ, ਜਾਓ ਉਸ ਨੂੰ ਲੈ ਆਓ। ਤਦ ਬਨ-ਹਦਦ ਉਹ ਦੇ ਕੋਲ ਬਾਹਰ ਆਇਆ ਅਤੇ ਉਹ ਨੇ ਉਸ ਨੂੰ ਆਪਣੇ ਰੱਥ ਉੱਤੇ ਚੜ੍ਹਾ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਮਨੁੱਖਾਂ ਨੇ ਇਹ ਚੰਗਾ ਲੱਛਣ ਜਾਣਿਆ ਅਤੇ ਧਿਆਨ ਨਾਲ ਉਹ ਦਾ ਇੱਛਾ ਜਾਚ ਕੇ ਆਖਿਆ, ਉਹ ਤੁਹਾਡਾ ਭਰਾ ਬਨ-ਹਦਦ ਹੈ ਤਾਂ ਉਸ ਆਖਿਆ, ਜਾਓ ਉਸ ਨੂੰ ਲੈ ਆਓ ਤਦ ਬਨ-ਹਦਦ ਉਹ ਦੇ ਕੋਲ ਬਾਹਰ ਆਇਆ ਅਤੇ ਉਹ ਨੇ ਉਸ ਨੂੰ ਆਪਣੇ ਰਥ ਉੱਤੇ ਚੜ੍ਹਾ ਲਿਆ।