1 Kings 20:39 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਪਾਤਸ਼ਾਹ ਉੱਥੇ ਆਇਆ, ਨਬੀ ਨੇ ਉਸ ਨੂੰ ਕਿਹਾ, “ਮੈਂ ਯੁੱਧ ਵਿੱਚ ਲੜਨ ਲਈ ਗਿਆ ਸੀ ਤੇ ਸਾਡੇ ਆਦਮੀਆਂ ਵਿੱਚੋਂ ਇੱਕ ਜਣਾ ਦੁਸਮਣਾਂ ਦੇ ਸਿਪਾਹੀ ਨੂੰ ਮੇਰੇ ਕੋਲ ਲਿਆਇਆ ਅਤੇ ਆਖਿਆ, ‘ਇਸਦੀ ਰੱਖਿਆ ਕਰ। ਜੇਕਰ ਇਹ ਭੱਜ ਗਿਆ, ਉਸਦੀ ਜਾਨ ਬਦਲੇ ਤੇਰੀ ਜਾਨ ਜਾਵੇਗੀ ਜਾਂ ਇਸ ਬਦਲੇ ਹਰਜਾਨੇ ਵਜੋਂ ਤੈਨੂੰ 34 ਕਿਲੋ ਚਾਂਦੀ ਦੇਣੀ ਪਵੇਗੀ।’
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜਦ ਪਾਤਸ਼ਾਹ ਲੰਘ ਰਿਹਾ ਸੀ ਤਦ ਉਹ ਨੇ ਪਾਤਸ਼ਾਹ ਦੀ ਦੁਹਾਈ ਦਿੱਤੀ ਕਿ ਤੁਹਾਡਾ ਦਾਸ ਲੜਾਈ ਵਿੱਚ ਗਿਆ ਅਰ ਵੇਖੋ ਇੱਕ ਮਨੁੱਖ ਮੁੜ ਕੇ ਇੱਕ ਹੋਰ ਮਨੁੱਖ ਨੂੰ ਮੇਰੇ ਕੋਲ ਲਿਆਇਆ ਅਤੇ ਆਖਿਆ ਕਿ ਏਸ ਮਨੁੱਖ ਦਾ ਧਿਆਨ ਰੱਖ। ਜੇ ਕਦੀ ਏਹ ਨਿੱਕਲ ਜਾਵੇ ਤਾਂ ਏਸ ਦੀ ਜਾਨ ਦੇ ਵੱਟੇ ਤੇਰੀ ਜਾਨ ਜਾਵੇਗੀ ਯਾ ਤੈਨੂੰ ਇੱਕ ਤੋਂੜਾ ਚਾਂਦੀ ਦੇਣੀ ਪਵੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜਦ ਪਾਤਸ਼ਾਹ ਲੰਘ ਰਿਹਾ ਸੀ ਤਦ ਉਹ ਨੇ ਪਾਤਸ਼ਾਹ ਦੀ ਦੁਹਾਈ ਦਿੱਤੀ ਕਿ ਤੁਹਾਡਾ ਦਾਸ ਲੜਾਈ ਵਿੱਚ ਗਿਆ ਅਤੇ ਵੇਖੋ ਇੱਕ ਮਨੁੱਖ ਮੁੜ ਕੇ ਇੱਕ ਹੋਰ ਮਨੁੱਖ ਨੂੰ ਮੇਰੇ ਕੋਲ ਲਿਆਇਆ ਅਤੇ ਆਖਿਆ ਕਿ ਇਸ ਮਨੁੱਖ ਦਾ ਧਿਆਨ ਰੱਖ। ਜੇ ਕਦੀ ਇਹ ਨਿੱਕਲ ਜਾਵੇ ਤਾਂ ਇਸ ਦੀ ਜਾਨ ਦੇ ਵੱਟੇ ਤੇਰੀ ਜਾਨ ਜਾਵੇਗੀ ਜਾਂ ਤੈਨੂੰ ਚੋਂਤੀ ਕਿੱਲੋ ਚਾਂਦੀ ਦੇਣੀ ਪਵੇਗੀ।