1 Kings 21:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਹਾਬ ਨੇ ਆਖਿਆ, “ਮੈਂ ਯਿਜ਼ਰੇਲੀ ਦੇ ਨਾਬੋਥ ਨੂੰ ਚਾਂਦੀ ਲੈ ਕੇ ਆਪਣਾ ਅੰਗੂਰੀ ਬਾਗ਼ ਮੈਨੂੰ ਦੇਣ ਲਈ ਕਿਹਾ ਅਤੇ ਜੇਕਰ ਇਹ ਵੀ ਉਸ ਦੇ ਕਬੂਲਣ ਯੋਗ ਨਹੀਂ, ਮੈਂ ਉਸ ਨੂੰ ਇੱਕ ਹੋਰ ਅੰਗੂਰਾਂ ਦਾ ਬਾਗ਼ ਕਿਸੇ ਹੋਰ ਥਾਵੇਂ ਦੇ ਦੇਵਾਂਗਾ। ਪਰ ਉਸ ਨੇ ਆਖਿਆ, ਉਹ ਮੈਨੂੰ ਆਪਣਾ ਅੰਗੂਰੀ ਬਾਗ਼ ਨਹੀਂ ਦੇਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਉਸ ਨੂੰ ਬੋਲਿਆ ਕਿ ਮੈਂ ਯਿਜ਼ਰਏਲੀ ਨਾਬੋਥ ਨਾਲ ਗੱਲ ਕੀਤੀ ਸੀ ਅਤੇ ਮੈਂ ਉਸ ਨੂੰ ਆਖਿਆ ਸੀ ਭਈ ਤੂੰ ਆਪਣਾ ਅੰਗੂਰੀ ਬਾਗ ਮੈਨੂੰ ਚਾਂਦੀ ਲੈ ਕੇ ਦੇ ਦੇਹ ਅਤੇ ਯਾ ਜੇ ਤੈਨੂੰ ਪਸੰਦ ਹੋਵੇ ਤਾਂ ਮੈਂ ਤੈਨੂੰ ਉਹ ਦੇ ਥਾਂ ਇੱਕ ਹੋਰ ਅੰਗੂਰੀ ਬਾਗ ਦੇ ਦਿੰਦਾ ਹਾਂ ਪਰ ਉਸ ਨੇ ਆਖਿਆ, ਮੈਂ ਤੁਹਾਨੂੰ ਆਪਣਾ ਅੰਗੂਰੀ ਬਾਗ ਨਹੀਂ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸ ਨੂੰ ਬੋਲਿਆ ਕਿ ਮੈਂ ਯਿਜ਼ਰਏਲੀ ਨਾਬੋਥ ਨਾਲ ਗੱਲ ਕੀਤੀ ਸੀ ਅਤੇ ਮੈਂ ਉਸ ਨੂੰ ਆਖਿਆ ਸੀ ਕਿ ਤੂੰ ਆਪਣਾ ਅੰਗੂਰੀ ਬਾਗ਼ ਮੈਨੂੰ ਚਾਂਦੀ ਦੇ ਕੇ ਦੇਹ ਅਤੇ ਜਾਂ ਜੇ ਤੈਨੂੰ ਪਸੰਦ ਹੋਵੇ ਤਾਂ ਮੈਂ ਤੈਨੂੰ ਉਹ ਦੇ ਥਾਂ ਇੱਕ ਹੋਰ ਅੰਗੂਰੀ ਬਾਗ਼ ਦੇ ਦਿੰਦਾ ਹਾਂ ਪਰ ਉਸ ਨੇ ਆਖਿਆ, ਮੈਂ ਤੁਹਾਨੂੰ ਆਪਣਾ ਅੰਗੂਰੀ ਬਾਗ਼ ਨਹੀਂ ਦਿਆਂਗਾ।