1 Kings 22:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਾਕੀ ਸਾਰੇ ਨਬੀਆਂ ਨੇ ਇੱਕੋ ਜਿਹੀ ਭਵਿੱਖਬਾਣੀ ਕੀਤੀ ਸੀ। ਨਬੀ ਨੇ ਕਿਹਾ, “ਤੁਹਾਡੀ ਸੈਨਾ ਨੂੰ ਹੁਣੇ ਹੀ ਚੜ੍ਹਾਈ ਕਰਨੀ ਚਾਹੀਦੀ ਹੈ। ਤੁਹਾਨੂੰ ਅਰਾਮ ਦੀ ਸੈਨਾ ਦੇ ਖਿਲਾਫ਼ ਰਾਮੋਥ ਵਿੱਚ ਯੁੱਧ ਕਰਨਾ ਚਾਹੀਦਾ ਹੈ। ਅਤੇ ਤੁਸੀਂ ਇਹ ਜੰਗ ਜਿਤੋਂਗੇ ਯਹੋਵਾਹ ਤੈਹਾਨੂੰ ਜਿੱਤ ਕਰ ਦੇਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਰੇ ਨਬੀ ਐਉਂ ਅਗੰਮ ਵਾਚ ਰਹੇ ਸਨ ਕਿ ਰਾਮੋਥ ਗਿਲਆਦ ਉੱਤੇ ਚੜ੍ਹ ਜਾਓ ਅਤੇ ਫਤਹ ਪਾਓ ਕਿਉਂ ਜੋ ਯਹੋਵਾਹ ਉਸ ਨੂੰ ਪਾਤਸ਼ਾਹ ਦੇ ਹੱਥ ਵਿੱਚ ਕਰ ਦੇਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਾਰੇ ਨਬੀ ਇਸ ਤਰ੍ਹਾਂ ਅਗੰਮ ਵਾਚ ਰਹੇ ਸਨ ਕਿ ਰਾਮੋਥ ਗਿਲਆਦ ਉੱਤੇ ਚੜ੍ਹ ਜਾਓ ਅਤੇ ਫਤਹ ਪਾਓ ਕਿਉਂ ਜੋ ਯਹੋਵਾਹ ਉਸ ਨੂੰ ਪਾਤਸ਼ਾਹ ਦੇ ਹੱਥ ਵਿੱਚ ਕਰ ਦੇਵੇਗਾ।