1 Kings 22:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਹਾਬ ਪਾਤਸ਼ਾਹ ਨੇ ਜਵਾਬ ਦਿੱਤਾ, “ਇੱਕ ਨਬੀ ਹੋਰ ਵੀ ਹੈ ਜੋ ਕਿ ਯਿਮਲਾਹ ਦਾ ਪੁੱਤਰ ਮੀਕਾਯਾਹ ਹੈ। ਪਰ ਮੈਂ ਉਸ ਨਾਲ ਘਿਰਣਾ ਕਰਦਾ ਹਾਂ ਕਿਉਂ ਕਿ ਉਹ ਜਦ ਵੀ ਯਹੋਵਾਹ ਲਈ ਬੋਲਦਾ ਹੈ ਉਹ ਕਦੇ ਮੇਰੇ ਭਲੇ ਦੀ ਨਹੀਂ ਕਹਿੰਦਾ ਉਹ ਹਮੇਸ਼ਾ ਉਹੀ ਗੱਲਾਂ ਆਖਦਾ ਹੈ ਜਿਹੜੀਆਂ ਮੈਨੂੰ ਨਾਪਸੰਦ ਹਨ।” ਯਹੋਸ਼ਾਫ਼ਾਟ ਨੇ ਕਿਹਾ, “ਅਹਾਬ ਪਾਤਸ਼ਾਹ, ਤੈਨੂੰ ਇਉਂ ਨਹੀਂ ਆਖਣਾ ਚਾਹੀਦਾ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫਾਟ ਨੂੰ ਆਖਿਆ, ਅਜੇ ਇੱਕ ਮਨੁੱਖ ਹੈ ਜਿਹ ਦੇ ਰਾਹੀਂ ਅਸੀਂ ਯਹੋਵਾਹ ਤੋਂ ਪੁੱਛੀਏ ਉਹ ਯਿਮਲਾਹ ਦਾ ਪੁੱਤ੍ਰ ਮੀਕਾਯਾਹ ਹੈ ਪਰ ਮੈਨੂੰ ਉਸ ਤੋਂ ਕਿੜ ਹੈ ਜੋ ਉਹ ਮੇਰੇ ਵਿਖੇ ਭਲਿਆਈ ਦਾ ਨਹੀਂ ਸਗੋਂ ਬੁਰਾਈ ਦਾ ਅਗੰਮ ਵਾਚਦਾ ਹੈ। ਯਹੋਸ਼ਾਫਾਟ ਨੇ ਆਖਿਆ, ਪਾਤਸ਼ਾਹ ਐਉਂ ਨਾ ਆਖੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਤ ਨੂੰ ਆਖਿਆ, ਅਜੇ ਇੱਕ ਮਨੁੱਖ ਹੈ ਜਿਸ ਦੇ ਰਾਹੀਂ ਅਸੀਂ ਯਹੋਵਾਹ ਤੋਂ ਪੁੱਛੀਏ ਉਹ ਯਿਮਲਾਹ ਦਾ ਪੁੱਤਰ ਮੀਕਾਯਾਹ ਹੈ ਪਰ ਮੈਨੂੰ ਉਸ ਤੋਂ ਕਿੜ ਹੈ ਕਿਉਂ ਜੋ ਉਹ ਮੇਰੇ ਵਿਖੇ ਭਲਿਆਈ ਦਾ ਨਹੀਂ ਸਗੋਂ ਬੁਰਿਆਈ ਦਾ ਅਗੰਮ ਵਾਚਦਾ ਹੈ। ਯਹੋਸ਼ਾਫ਼ਾਤ ਨੇ ਆਖਿਆ, ਪਾਤਸ਼ਾਹ ਇਸ ਤਰ੍ਹਾਂ ਨਾ ਆਖੇ।