1 Kings 3:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੂਜੀ ਔਰਤ ਨੇ ਕਿਹਾ, “ਇਹ ਠੀਕ ਹੈ, ਬੱਚੇ ਦੇ ਦੋ ਟੁਕੜੇ ਕਰ ਦੇਵੋ ਫ਼ਿਰ ਸਾਡੇ ਦੋਹਾਂ ਵਿੱਚੋਂ ਬੱਚਾ ਕਿਸੇ ਨੂੰ ਵੀ ਨਹੀਂ ਮਿਲੇਗਾ।” ਪਰ ਪਹਿਲੀ ਔਰਤ, ਜਿਹੜੀ ਕਿ ਅਸਲੀ ਮਾਂ ਸੀ, ਆਪਣੇ ਪੁੱਤਰ ਲਈ ਰਹਿਮ ਨਾਲ ਭਰੀ ਹੋਈ ਨੇ ਰਾਜੇ ਨੂੰ ਕਿਹਾ, “ਮਾਲਕ ਕ੍ਰਿਪਾ ਕਰਕੇ ਬੱਚੇ ਨੂੰ ਨਾ ਮਾਰੋ, ਇਸ ਨੂੰ ਉਸ ਨੂੰ ਹੀ ਦੇ ਦੇਵੋ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਤੀਵੀਂ ਜਿਸ ਦਾ ਬੱਚਾ ਜੀਉਂਦਾ ਸੀ ਪਾਤਸ਼ਾਹ ਨੂੰ ਆਖਣ ਲੱਗੀ ਕਿਉ ਜੋ ਉਸ ਦੀ ਮਮਤਾ ਆਪਣੇ ਬੱਚੇ ਲਈ ਉੱਠੀ ਸੀ, ਹੇ ਮੇਰੇ ਮਾਲਕ, ਜੀਉਂਦਾ ਬੱਚਾ ਏਸੇ ਨੂੰ ਦੇ ਦਿਓ ਅਤੇ ਉਸ ਨੂੰ ਮੂਲੋਂ ਨਾ ਮਾਰੋ। ਦੂਜੀ ਨੇ ਆਖਿਆ, ਏਹ ਨਾ ਮੇਰਾ ਰਹੇ ਨਾ ਤੇਰੇ ਸਗੋਂ ਚੀਰਿਆ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਔਰਤ ਜਿਸ ਦਾ ਬੱਚਾ ਜਿਉਂਦਾ ਸੀ ਪਾਤਸ਼ਾਹ ਨੂੰ ਆਖਣ ਲੱਗੀ, ਹੇ ਮੇਰੇ ਮਾਲਕ, ਜਿਉਂਦਾ ਬੱਚਾ ਇਸੇ ਨੂੰ ਦੇ ਦਿਓ ਅਤੇ ਉਸ ਨੂੰ ਨਾ ਮਾਰੋ ਕਿਉਂ ਜੋ ਉਸ ਦੀ ਮਮਤਾ ਆਪਣੇ ਬੱਚੇ ਲਈ ਬਲ ਉੱਠੀ ਸੀ। ਦੂਜੀ ਨੇ ਆਖਿਆ, ਇਹ ਨਾ ਮੇਰਾ ਰਹੇ ਨਾ ਤੇਰਾ ਸਗੋਂ ਚੀਰਿਆ ਜਾਵੇ।