1 Kings 3:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਨੇ ਜਵਾਬ ਦਿੱਤਾ, “ਤੂੰ, ਮੇਰੇ ਪਿਤਾ ਦਾਊਦ ਤੇ ਬਹੁਤ ਦਯਾਲੂ ਸੀ, ਜੋ ਕਿ ਤੇਰਾ ਸੇਵਕ ਸੀ, ਕਿਉਂ ਕਿ ਉਸ ਨੇ ਵਫ਼ਾਦਾਰੀ ਨਿਆਂ ਅਤੇ ਸਾਫ਼ ਦਿਲ ਨਾਲ ਤੇਰਾ ਅਨੁਸਰਣ ਕੀਤਾ। ਤੂੰ ਉਸ ਦੇ ਪੁੱਤਰ ਨੂੰ ਉਸ ਦੇ ਸਿੰਘਾਸਣ ਉੱਤੇ ਬੈਠਣ ਅਤੇ ਉਸਦੀ ਮੌਤ ਤੋਂ ਬਾਅਦ ਹਕੂਮਤ ਕਰਨ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸੁਲੇਮਾਨ ਨੇ ਆਖਿਆ, ਤੈਂ ਆਪਣੇ ਦਾਸ ਮੇਰੇ ਪਿਤਾ ਦਾਊਦ ਉੱਤੇ ਵੱਡੀ ਨੇਕੀ ਕੀਤੀ ਕਿਉਂ ਜੋ ਉਹ ਤੇਰੇ ਸਨਮੁਖ ਸਚਿਆਈ, ਧਰਮ ਅਰ ਮਨ ਦੀ ਸਿਧਿਆਈ ਵਿੱਚ ਤੇਰੇ ਨਾਲ ਚੱਲਦਾ ਰਿਹਾ ਅਤੇ ਤੈਂ ਉਹ ਦੇ ਲਈ ਉਸ ਵੱਡੀ ਨੇਕੀ ਦੀ ਪਾਲਨਾ ਕੀਤੀ ਕਿ ਉਹ ਨੂੰ ਇੱਕ ਪੁੱਤ੍ਰ ਦਿੱਤਾ ਜਿਹੜਾ ਉਹ ਦੀ ਰਾਜ ਗੱਦੀ ਉੱਤੇ ਬੈਠਾ ਹੈ ਜਿਵੇਂ ਅੱਜ ਦੇ ਦਿਨ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੁਲੇਮਾਨ ਨੇ ਆਖਿਆ, ਤੂੰ ਆਪਣੇ ਦਾਸ ਮੇਰੇ ਪਿਤਾ ਦਾਊਦ ਉੱਤੇ ਵੱਡੀ ਦਯਾ ਕੀਤੀ ਕਿਉਂ ਜੋ ਉਹ ਤੇਰੇ ਸਨਮੁਖ ਸਚਿਆਈ, ਧਰਮ ਅਤੇ ਮਨ ਦੀ ਖ਼ਰਾਈ ਵਿੱਚ ਤੇਰੇ ਨਾਲ ਚੱਲਦਾ ਰਿਹਾ ਅਤੇ ਤੂੰ ਉਹ ਦੇ ਲਈ ਉਸ ਵੱਡੀ ਦਯਾ ਦੀ ਪਾਲਣਾ ਕੀਤੀ ਕਿ ਉਹ ਨੂੰ ਇੱਕ ਪੁੱਤਰ ਦਿੱਤਾ ਜਿਹੜਾ ਉਹ ਦੀ ਰਾਜ ਗੱਦੀ ਉੱਤੇ ਬੈਠਾ ਹੈ, ਜਿਵੇਂ ਅੱਜ ਦੇ ਦਿਨ ਹੈ।