1 Kings 5:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੂਰ ਦਾ ਰਾਜਾ ਹੀਰਾਮ ਸੀ, ਅਤੇ ਹਮੇਸ਼ਾ ਦਾਊਦ ਦਾ ਮਿੱਤਰ ਰਿਹਾ। ਜਦੋਂ ਉਸ ਨੇ ਸੁਣਿਆ ਕਿ ਦਾਊਦ ਤੋਂ ਬਾਅਦ ਉਸਦਾ ਪੁੱਤਰ ਸੁਲੇਮਾਨ ਪਾਤਸ਼ਾਹ ਬਣ ਗਿਆ ਹੈ ਤਾਂ ਉਸ ਨੇ ਅਪਣੇ ਸੇਵਕਾਂ ਨੂੰ ਸੁਲੇਮਾਨ ਕੋਲ ਭੇਜਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸੂਰ ਦੇ ਰਾਜੇ ਹੀਰਾਮ ਨੇ ਆਪਣੇ ਟਹਿਲੂਏ ਸੁਲੇਮਾਨ ਦੇ ਕੋਲ ਘੱਲੇ ਕਿਉਂ ਜੋ ਉਸ ਨੇ ਸੁਣਿਆ ਸੀ ਭਈ ਉਨ੍ਹਾਂ ਉਹ ਨੂੰ ਮਸਹ ਕੀਤਾ ਕਿ ਆਪਣੇ ਪਿਤਾ ਦੇ ਥਾਂ ਪਾਤਸ਼ਾਹ ਹੋਵੇ ਅਤੇ ਹੀਰਾਮ ਆਪਣੀ ਸਾਰੀ ਉਮਰ ਦਾਊਦ ਦਾ ਮਿੱਤ੍ਰ ਰਿਹਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੂਰ ਦੇ ਰਾਜੇ ਹੀਰਾਮ ਨੇ ਆਪਣੇ ਸੇਵਕ ਸੁਲੇਮਾਨ ਦੇ ਕੋਲ ਭੇਜੇ ਕਿਉਂ ਜੋ ਉਸ ਨੇ ਸੁਣਿਆ ਸੀ ਕਿ ਉਨ੍ਹਾਂ ਨੇ ਉਹ ਨੂੰ ਮਸਹ ਕੀਤਾ ਕਿ ਆਪਣੇ ਪਿਤਾ ਦੇ ਥਾਂ ਪਾਤਸ਼ਾਹ ਹੋਵੇ ਅਤੇ ਹੀਰਾਮ ਆਪਣੀ ਸਾਰੀ ਉਮਰ ਦਾਊਦ ਦਾ ਮਿੱਤਰ ਰਿਹਾ।