1 Kings 5:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਪਾਤਸ਼ਾਹ ਨੇ ਇਨ੍ਹਾਂ ਸਾਰੇ ਮਨੁੱਖਾਂ ਦੇ ਮੁਖੀਆ ਅਦੋਨੀਰਾਮ ਨੂੰ ਠਹਰਾਇਆ। ਸੁਲੇਮਾਨ ਨੇ ਇਨ੍ਹਾਂ 30,000 ਮਨੁੱਖਾਂ ਨੂੰ ਤਿੰਨਾਂ ਟੁਕੜੀਆਂ ਵਿੱਚ ਵੰਡਿਆ। ਹਰ ਧੜੇ ਵਿੱਚ 10,000 ਆਦਮੀ ਰੱਖੇ। ਹਰ ਧੜਾ ਇੱਕ ਮਹੀਨੇ ਲਈ ਲਬਾਨੋਨ ਵਿੱਚ ਕੰਮ ਕਰਦਾ ਅਤੇ ਫ਼ਿਰ ਦੋ ਮਹੀਨਿਆਂ ਲਈ ਘਰ ਨੂੰ ਜਾਂਦਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਉਨ੍ਹਾਂ ਵਿੱਚੋਂ ਮਹੀਨੇ ਭਰ ਲਈ ਦਸ ਹਜ਼ਾਰ ਵਾਰੋ ਵੱਟੀ ਲਬਾਨੋਨ ਨੂੰ ਘੱਲਦਾ ਸੀ। ਐਉਂ ਓਹ ਇੱਕ ਮਹੀਨਾ ਲਬਾਨੋਨ ਵਿੱਚ ਰਹਿੰਦੇ ਸਨ ਅਤੇ ਦੋ ਮਹੀਨੇ ਆਪਣੇ ਘਰੀਂ ਅਤੇ ਅਦੋਨੀਰਾਮ ਉਨ੍ਹਾਂ ਬੇਗਾਰੀਆਂ ਦੇ ਉੱਤੇ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਨ੍ਹਾਂ ਵਿੱਚੋਂ ਮਹੀਨੇ ਭਰ ਲਈ ਦਸ ਹਜ਼ਾਰ ਵਾਰੀ ਨਾਲ ਲਬਾਨੋਨ ਨੂੰ ਭੇਜਦਾ ਸੀ। ਇਸ ਤਰ੍ਹਾਂ ਉਹ ਇੱਕ ਮਹੀਨਾ ਲਬਾਨੋਨ ਵਿੱਚ ਰਹਿੰਦੇ ਸਨ ਅਤੇ ਦੋ ਮਹੀਨੇ ਆਪਣੇ ਘਰੀਂ ਅਤੇ ਅਦੋਨੀਰਾਮ ਉਨ੍ਹਾਂ ਬੇਗ਼ਾਰੀਆਂ ਉੱਤੇ ਸੀ।