1 Kings 7:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਨਫ਼ਤਾਲੀ ਪਰਿਵਾਰ-ਸਮੂਹ ਵਿੱਚੋਂ ਇੱਕ ਵਿਧਵਾ ਦਾ ਪੁੱਤਰ ਸੀ, ਅਤੇ ਉਸਦਾ ਪਿਤਾ ਸੂਰ ਤੋਂ, ਇੱਕ ਠਠਿਆਰ ਸੀ। ਉਹ ਇੱਕ ਬਹੁਤ ਚੰਗਾ ਕਾਰੀਗਰ ਸੀ ਜੋ ਕਾਂਸੇ ਦੀਆਂ ਚੀਜ਼ਾ ਬਣਾਉਂਦਾ ਸੀ। ਇਸੇ ਲਈ ਪਾਤਸ਼ਾਹ ਸੁਲੇਮਾਨ ਨੇ ਉਸ ਨੂੰ ਸੱਦਾ ਦਿੱਤਾ ਅਤੇ ਹੀਰਾਮ ਨੇ ਸੱਦਾ ਕਬੂਲ ਲਿਆ। ਸੁਲੇਮਾਨ ਨੇ ਉਸ ਨੂੰ ਕਾਂਸੇ ਦਾ ਕੰਮ ਕਰਨ ਵਾਲੇ ਸਾਰੇ ਆਦਮੀਆਂ ਦਾ ਇੰਚਾਰਜ ਬਣਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨਫਤਾਲੀ ਦੇ ਗੋਤ ਵਿੱਚੋਂ ਵਿੱਧਵਾ ਦਾ ਪੁੱਤ੍ਰ ਸੀ ਅਤੇ ਉਹ ਦਾ ਪਿਤਾ ਇੱਕ ਸੂਰੀ ਠਠਿਆਰ ਸੀ ਅਤੇ ਉਹ ਬੁੱਧ ਸਮਝ ਅਤੇ ਹੁਨਰ ਵਿੱਚ ਐਉਂ ਭਰਪੂਰ ਸੀ ਕਿ ਉਹ ਪਿੱਤਲ ਦੇ ਸਾਰੇ ਕੰਮ ਕਰ ਸਕੇ। ਉਹ ਸੁਲੇਮਾਨ ਪਾਤਸ਼ਾਹ ਕੋਲ ਆਇਆ ਅਤੇ ਉਸ ਦਾ ਸਾਰਾ ਕੰਮ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨਫ਼ਤਾਲੀ ਦੇ ਗੋਤ ਵਿੱਚੋਂ ਵਿਧਵਾ ਦਾ ਪੁੱਤਰ ਸੀ, ਅਤੇ ਉਹ ਦਾ ਪਿਤਾ ਇੱਕ ਸੂਰੀ ਠਠਿਆਰ ਸੀ। ਉਹ ਬੁੱਧ, ਸਮਝ ਅਤੇ ਹੁਨਰ ਵਿੱਚ ਇਸ ਤਰ੍ਹਾਂ ਭਰਪੂਰ ਸੀ ਕਿ ਉਹ ਪਿੱਤਲ ਦੇ ਸਾਰੇ ਕੰਮ ਕਰ ਸਕੇ। ਉਹ ਸੁਲੇਮਾਨ ਪਾਤਸ਼ਾਹ ਕੋਲ ਆਇਆ ਅਤੇ ਉਸ ਦਾ ਸਾਰਾ ਕੰਮ ਕੀਤਾ।