1 Kings 7:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੌਦ ਕਾਂਸੇ ਦੇ 12 ਬਲਦਾਂ ਉੱਤੇ ਟਿਕਿਆ ਹੋਇਆ ਸੀ। ਤਿੰਨਾਂ ਬਲਦਾਂ ਦੇ ਚਿਹਰੇ ਉੱਤਰ ਵੱਲ, ਤਿੰਨਾਂ ਦੇ ਚਿਹਰੇ ਪੂਰਬ ਵੱਲ, ਤਿਨਾਂ ਦੇ ਚਿਹਰੇ ਦੱਖਣ ਵੱਲ ਅਤੇ ਤਿੰਨਾਂ ਦੇ ਚਿਹਰੇ ਪੱਛਮ ਵੱਲ ਸਨ, ਇਨ੍ਹਾਂ ਦੇ ਲੱਕ ਅੰਦਰਲੇ ਪਾਸੇ ਨੂੰ ਮੁੜੇ ਹੋਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਬਾਰਾਂ ਬਲਦਾਂ ਦੇ ਉੱਤੇ ਧਰਿਆ ਹੋਇਆ ਸੀ। ਤਿੰਨਾਂ ਦੇ ਮੁੰਹ ਉੱਤਰ ਵੱਲ, ਤਿੰਨਾਂ ਦੇ ਮੂੰਹ ਲਹਿੰਦੀ ਵੱਲ, ਤਿੰਨਾਂ ਦੇ ਮੂੰਹ ਦੱਖਣ ਵੱਲ ਅਤੇ ਤਿੰਨਾਂ ਦੇ ਮੂੰਹ ਚੜ੍ਹਦੀ ਵੱਲ ਸਨ। ਉਹ ਸਾਗਰੀ ਹੌਦ ਉਨ੍ਹਾਂ ਦੇ ਉੱਤੇ ਧਰਿਆ ਹੋਇਆ ਸੀ ਅਤੇ ਉਨ੍ਹਾਂ ਦੀਆਂ ਸਾਰੀਆਂ ਪਛਾੜੀਆਂ ਅੰਦਰਲੀ ਵੱਲ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਬਾਰਾਂ ਬਲ਼ਦਾਂ ਦੇ ਉੱਤੇ ਧਰਿਆ ਹੋਇਆ ਸੀ। ਤਿੰਨਾਂ ਦੇ ਮੂੰਹ ਉੱਤਰ ਵੱਲ, ਤਿੰਨਾਂ ਦੇ ਮੂੰਹ ਪੱਛਮ ਵੱਲ, ਤਿੰਨਾਂ ਦੇ ਮੂੰਹ ਦੱਖਣ ਵੱਲ ਅਤੇ ਤਿੰਨਾਂ ਦੇ ਮੂੰਹ ਪੂਰਬ ਵੱਲ ਸਨ। ਸਾਗਰੀ ਹੌਦ ਉਨ੍ਹਾਂ ਦੇ ਉੱਤੇ ਧਰਿਆ ਹੋਇਆ ਸੀ ਅਤੇ ਉਨ੍ਹਾਂ ਸਾਰਿਆਂ ਦੇ ਪਿਛਲੇ ਅੰਗ ਅੰਦਰਵਾਰ ਨੂੰ ਸਨ।