1 Kings 7:48 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਨੇ ਮੰਦਰ ਲਈ ਵੀ ਬਹੁਤ ਸਾਰੀਆਂ ਚੀਜ਼ਾ ਸੋਨੇ ਤੋਂ ਬਣਾਏ ਜਾਣ ਦਾ ਆਦੇਸ਼ ਦਿੱਤਾ। ਉਹ ਸਨ: ਸੁਨਿਹਰੀ ਜਗਵੇਦੀ, ਸੁਨਿਹਰੀ ਮੇਜ਼, (ਇਸ ਮੇਜ਼ ਉੱਪਰ ਪਰਮੇਸ਼ੁਰ ਨੂੰ ਭੇਟ ਕੀਤੀ ਰੋਟੀ ਰੱਖੀ ਜਾਂਦੀ ਸੀ।) ਸ਼ੁੱਧ ਸੋਨੇ ਦੇ ਸ਼ਮਾਦਾਨ (ਇਹ ਸ਼ਮਾਦਾਨ ਅੱਤ ਪਵਿੱਤਰ ਸਥਾਨ ਵਿੱਚ ਰੱਖੇ ਗਏ, ਪੰਜ ਦੱਖਣੀ ਪਾਸੇ ਵੱਲ ਅਤੇ ਪੰਜ ਉੱਤਰੀ ਪਾਸੇ ਵੱਲ।) ਸੁਨਿਹਰੀ ਫ਼ੁੱਲ, ਦੀਵੇ ਅਤੇ ਚਿਮਟੇ, ਭਾਂਡੇ, ਸ਼ੁੱਧ ਸੋਨੇ ਦੇ ਕਟੋਰੇ, ਗੁਲ ਤਰਾਸ਼, ਛੋਟੀਆਂ ਕੌਲੀਆਂ, ਕੜ੍ਹਾਹੀਆਂ, ਅਤੇ ਕੋਲੇ ਚੁੱਕਣ ਲਈ ਭਾਂਡੇ, ਅੰਦਰਲੇ ਕਮਰੇ (ਅੱਤ ਪਵਿੱਤਰ ਸਥਾਨ) ਦੇ ਦਰਵਾਜ਼ਿਆਂ ਅਤੇ ਮੰਦਰ ਦੇ ਵੱਡੇ ਕਮਰੇ ਦੇ ਦਰਵਾਜ਼ਿਆਂ ਲਈ ਕਬਜ਼ੇ।
Punjabi Bible 2016 - ਪਵਿੱਤਰ ਬਾਈਬਲ O.V.
ਸੁਲੇਮਾਨ ਨੇ ਸਾਰੇ ਭਾਂਡੇ ਬਣਾਏ ਜਿਹੜੇ ਯਹੋਵਾਹ ਦੇ ਭਵਨ ਲਈ ਸਨ ਅਰਥਾਤ ਸੋਨੇ ਦੀ ਜਗਵੇਦੀ ਅਤੇ ਸੋਨੇ ਦੀ ਮੇਜ਼ ਜਿਹ ਦੇ ਉੱਤੇ ਹਜ਼ੂਰੀ ਦੀ ਰੋਟੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੁਲੇਮਾਨ ਨੇ ਇਹ ਸਾਰੇ ਭਾਂਡੇ ਬਣਾਏ ਜਿਹੜੇ ਯਹੋਵਾਹ ਦੇ ਭਵਨ ਲਈ ਸਨ ਅਰਥਾਤ ਸੋਨੇ ਦੀ ਜਗਵੇਦੀ ਅਤੇ ਸੋਨੇ ਦੀ ਮੇਜ਼ ਜਿਹ ਦੇ ਉੱਤੇ ਹਜ਼ੂਰੀ ਦੀ ਰੋਟੀ ਹੁੰਦੀ ਸੀ।