1 Kings 7:51 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਉਂ ਯਹੋਵਾਹ ਦੇ ਮੰਦਰ ਦਾ ਸਾਰਾ ਕੰਮ ਜਿਹੜਾ ਸੁਲੇਮਾਨ ਪਾਤਸ਼ਾਹ ਨੇ ਬਣਵਾਇਆ ਮੁਕੰਮਲ ਹੋਇਆ ਤਾਂ ਸੁਲੇਮਾਨ ਆਪਣੇ ਪਿਤਾ ਦਾਊਦ ਦੀਆਂ ਪਵਿੱਤਰ ਵਸਤਾਂ ਅੰਦਰ ਲਿਆਇਆ ਜਿਹੜੀਆਂ ਕਿ ਉਸ ਨੇ ਇੱਕ ਖਾਸ ਮੌਕੇ ਲਈ ਇਕੱਠੀਆਂ ਕੀਤੀਆਂ ਹੋਈਆਂ ਸੀ। ਉਸ ਨੇ ਉਨ੍ਹਾਂ ਨੂੰ ਯਹੋਵਾਹ ਦੇ ਮੰਦਰ ਦੇ ਖਜ਼ਾਨਿਆਂ ਵਿੱਚ ਰੱਖ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਯਹੋਵਾਹ ਦੇ ਭਵਨ ਦਾ ਸਾਰਾ ਕੰਮ ਜਿਹੜਾ ਸੁਲੇਮਾਨ ਪਾਤਸ਼ਾਹ ਨੇ ਬਣਾਇਆ ਸੰਪੂਰਨ ਹੋਇਆ ਤਾਂ ਸੁਲੇਮਾਨ ਆਪਣੇ ਪਿਤਾ ਦਾਊਦ ਦੀਆਂ ਪਵਿੱਤਰ ਚੀਜ਼ਾਂ ਅੰਦਰ ਲਿਆਇਆ ਅਰਥਾਤ ਚਾਂਦੀ ਅਤੇ ਸੋਨਾ ਅਤੇ ਭਾਂਡੇ। ਉਸ ਉਨ੍ਹਾਂ ਨੂੰ ਯਹੋਵਾਹ ਦੇ ਭਵਨ ਦੇ ਖਜ਼ਾਨਿਆਂ ਵਿੱਚ ਰੱਖ ਦਿੱਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਯਹੋਵਾਹ ਦੇ ਭਵਨ ਦਾ ਸਾਰਾ ਕੰਮ ਜਿਹੜਾ ਸੁਲੇਮਾਨ ਨੇ ਬਣਾਇਆ ਸੰਪੂਰਨ ਹੋਇਆ ਤਾਂ ਸੁਲੇਮਾਨ ਆਪਣੇ ਪਿਤਾ ਦਾਊਦ ਦੀਆਂ ਪਵਿੱਤਰ ਚੀਜ਼ਾਂ ਅੰਦਰ ਲਿਆਇਆ ਅਰਥਾਤ ਸੋਨਾ, ਚਾਂਦੀ, ਅਤੇ ਭਾਂਡੇ। ਉਸ ਨੇ ਉਨ੍ਹਾਂ ਨੂੰ ਯਹੋਵਾਹ ਦੇ ਭਵਨ ਦੇ ਖਜ਼ਾਨੇ ਵਿੱਚ ਰੱਖ ਦਿੱਤਾ।