1 Kings 8:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੋ ਹੁਣ, ਹੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ, ਮੇਰੇ ਪਿਤਾ ਦਾਊਦ, ਆਪਣੇ ਸੇਵਕ ਨਾਲ ਕੀਤੇ ਬਾਕੀ ਇਕਰਾਰਾਂ ਨੂੰ ਪੂਰਿਆਂ ਕਰ। ਤੂੰ ਆਖਿਆ ਸੀ, ‘ਦਾਊਦ, ਤੇਰੇ ਪੁੱਤਰਾਂ ਨੂੰ ਵੀ ਮੇਰੇ ਹੁਕਮਾਂ ਨੂੰ ਧਿਆਨ ਨਾਲ ਮੰਨਣਾ ਚਾਹੀਦਾ ਹੈ ਜਿਵੇਂ ਤੂੰ ਕੀਤਾ ਹੈ। ਜੇਕਰ ਉਹ ਇਵੇਂ ਕਰਨਗੇ, ਫ਼ੇਰ ਤੇਰੇ ਪਰਿਵਾਰ ਵਿੱਚੋਂ ਹੀ ਕੋਈ ਹਮੇਸ਼ਾ ਇਸਰਾਏਲ ਦੇ ਲੋਕਾਂ ਉੱਤੇ ਸ਼ਾਸਨ ਕਰੇਗਾ।’
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੁਣ ਹੇ ਯਹੋਵਾਹ ਇਸ ਇਸਰਾਏਲ ਦੇ ਪਰਮੇਸ਼ੁਰ, ਮੇਰੇ ਪਿਤਾ ਤੇ ਆਪਣੇ ਦਾਸ ਦਾਊਦ ਨਾਲ ਜੋ ਬਚਨ ਕੀਤਾ ਪੂਰਾ ਕਰ ਕੇ ਮੇਰੇ ਅੱਗੇ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣ ਲਈ ਤੇਰੇ ਹਾਂ ਮਨੁੱਖ ਦੀ ਕਮੀ ਨਾ ਹੋਵੇਗੀ ਜੇ ਕੇਵਲ ਤੇਰੇ ਪੁੱਤ੍ਰ ਆਪਣੇ ਰਾਹ ਉੱਤੇ ਗੌਹ ਕਰਨ ਕਿ ਓਹ ਮੇਰੇ ਸਨਮੁਖ ਤੁਰਨ ਜਿਵੇਂ ਤੂੰ ਮੇਰੇ ਸਨਮੁਖ ਤੁਰਿਆ ਹੈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਹੁਣ ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਮੇਰੇ ਪਿਤਾ ਤੇ ਆਪਣੇ ਦਾਸ ਦਾਊਦ ਨਾਲ ਜੋ ਬਚਨ ਕੀਤਾ ਪੂਰਾ ਕਰ ਕਿ ਮੇਰੇ ਅੱਗੇ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣ ਲਈ ਤੇਰੇ ਥਾਂ ਮਨੁੱਖ ਦੀ ਥੁੜ ਨਾ ਹੋਵੇਗੀ ਜੇ ਕੇਵਲ ਤੇਰੇ ਪੁੱਤਰ ਆਪਣੇ ਰਾਹ ਉੱਤੇ ਧਿਆਨ ਕਰਨ ਕਿ ਉਹ ਮੇਰੇ ਸਨਮੁਖ ਉਸੇ ਤਰ੍ਹਾਂ ਚੱਲਣ ਜਿਵੇਂ ਤੂੰ ਮੇਰੇ ਸਨਮੁਖ ਚੱਲਦਾ ਰਿਹਾ ਹੈਂ।