1 Kings 8:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਵਕਤ, ਤੈਨੂੰ ਉਸ ਨੂੰ ਅਕਾਸ਼ਾਂ ਵਿੱਚ ਸੁਣਨਾ ਚਾਹੀਦਾ ਅਤੇ ਆਪਣਾ ਨਿਆਂ ਦੇਣਾ ਚਾਹੀਦਾ। ਜੇਕਰ ਆਦਮੀ ਨੇ ਕੁਝ ਗ਼ਲਤ ਕੀਤਾ ਹੋਵੇ, ਉਸ ਨੂੰ ਉਸ ਦੀਆਂ ਕਰਨੀਆਂ ਅਨੁਸਾਰ ਸਜ਼ਾ ਦੇਵੀਂ ਅਤੇ ਜੇਕਰ ਉਹ ਬੇਕਸੂਰ ਹੈ, ਤਾਂ ਉਸ ਨੂੰ ਉਸ ਦੀਆਂ ਚੰਗੀਆਂ ਕਰਨੀਆਂ ਅਨੁਸਾਰ ਇਨਾਮ ਦੇਵੀਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੂੰ ਸੁਰਗ ਵਿੱਚ ਸੁਣ ਲਈ ਅਤੇ ਕੰਮ ਕਰੀਂ ਅਤੇ ਆਪਣੇ ਦਾਸਾਂ ਦਾ ਨਿਆਉਂ ਐਉਂ ਕਰੀਂ ਕਿ ਬੁਰਿਆਰ ਨੂੰ ਤੂੰ ਦੋਸ਼ੀ ਠਹਿਰਾਵੇਂ ਭਈ ਉਹ ਦਾ ਕੀਤਾ ਉਹ ਦੇ ਸਿਰ ਉੱਤੇ ਆਵੇ ਅਤੇ ਧਰਮੀ ਨੂੰ ਧਰਮੀ ਠਹਿਰਾਵੇਂ ਕਿ ਉਹ ਦੇ ਧਰਮ ਅਨੁਸਾਰ ਉਹ ਨੂੰ ਬਦਲਾ ਦਿੱਤਾ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਤੂੰ ਸਵਰਗ ਵਿੱਚੋਂ ਸੁਣ ਲਈਂ ਅਤੇ ਕੰਮ ਕਰੀਂ ਅਤੇ ਆਪਣੇ ਦਾਸਾਂ ਦਾ ਨਿਆਂ ਇਸ ਤਰ੍ਹਾਂ ਕਰੀਂ ਕਿ ਬੁਰੇ ਨੂੰ ਤੂੰ ਦੋਸ਼ੀ ਠਹਿਰਾਵੇਂ ਕਿ ਉਹ ਦਾ ਕੀਤਾ ਉਹ ਦੇ ਸਿਰ ਉੱਤੇ ਆਵੇ ਅਤੇ ਧਰਮੀ ਨੂੰ ਧਰਮੀ ਠਹਿਰਾਵੇਂ ਕਿ ਉਹ ਦੇ ਧਰਮ ਅਨੁਸਾਰ ਉਹ ਨੂੰ ਬਦਲਾ ਦਿੱਤਾ ਜਾਵੇ।