1 Kings 8:36 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਕਿਰਪਾ ਕਰਕੇ ਅਕਾਸ਼ ਵਿੱਚ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਸੁਣੀ ਅਤੇ ਉਨ੍ਹਾਂ ਦੇ ਪਾਪਾਂ ਨੂੰ ਖਿਮਾ ਕਰ ਦੇਵੀਂ। ਉਨ੍ਹਾਂ ਨੂੰ ਜਿਉਣ ਦਾ ਸਹੀ ਢੰਗ ਸਿੱਖਾ। ਹੇ ਯਹੋਵਾਹ, ਕਿਰਪਾ ਕਰਕੇ ਇਸ ਧਰਤੀ ਤੇ ਮੀਂਹ ਪਾਵੀ, ਜਿਹੜੀ ਧਰਤੀ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਵਿਰਸੇ ਵਜੋਂ ਦਿੱਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਤੂੰ ਸੁਰਗੋਂ ਸੁਣ ਕੇ ਆਪਣੇ ਦਾਸਾਂ ਤੇ ਆਪਣੀ ਪਰਜਾ ਇਸਰਾਏਲ ਦੇ ਪਾਪ ਨੂੰ ਖਿਮਾ ਕਰੀਂ ਤਾਂ ਜੋ ਤੂੰ ਉਨ੍ਹਾਂ ਨੂੰ ਉਹ ਚੰਗਾ ਰਾਹ ਜਿਸ ਦੇ ਵਿੱਚ ਉਨ੍ਹਾਂ ਨੂੰ ਤੁਰਨਾ ਚਾਹੀਦਾ ਹੈ ਸਿਖਲਾਵੇਂ ਅਤੇ ਆਪਣੀ ਧਰਤੀ ਉੱਤੇ ਜੋ ਤੈਂ ਆਪਣੀ ਪਰਜਾ ਨੂੰ ਮਿਲਖ ਵਿੱਚ ਦਿੱਤੀ ਹੈ ਮੀਂਹ ਵਰਸਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਤੂੰ ਸਵਰਗ ਤੋਂ ਸੁਣ ਕੇ ਆਪਣੇ ਦਾਸਾਂ ਤੇ ਆਪਣੀ ਪਰਜਾ ਇਸਰਾਏਲ ਦੇ ਪਾਪ ਨੂੰ ਮਾਫ਼ ਕਰੀਂ ਤਾਂ ਜੋ ਤੂੰ ਉਨ੍ਹਾਂ ਨੂੰ ਉਹ ਚੰਗਾ ਰਾਹ ਜਿਹ ਦੇ ਵਿੱਚ ਉਨ੍ਹਾਂ ਨੂੰ ਤੁਰਨਾ ਚਾਹੀਦਾ ਹੈ ਸਿਖਾਵੇਂ ਅਤੇ ਆਪਣੇ ਦੇਸ ਵਿੱਚ ਜੋ ਤੂੰ ਆਪਣੀ ਪਰਜਾ ਨੂੰ ਵਿਰਸੇ ਵਿੱਚ ਦਿੱਤਾ ਹੈ ਮੀਂਹ ਵਰਾਈਂ।