1 Kings 8:47 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਦੂਰ-ਦੁਰਾਡੀ ਥਾਵੇਂ ਜਾਕੇ ਤੇਰੇ ਲੋਕ ਹੋਸ਼ ਵਿੱਚ ਆਉਣ ਕਿ ਉਨ੍ਹਾਂ ਕੀ ਪਾਪ ਕੀਤਾ ਤੇ ਆਪਣੇ ਕੀਤੇ ਤੇ ਪਛਤਾਉਣ ਤੇ ਤੇਰੇ ਅੱਗੇ ਪ੍ਰਾਰਥਨਾ ਕਰਨ ਅਤੇ ਆਖਣ, ‘ਅਸੀਂ ਪਾਪ ਕੀਤਾ ਅਤੇ ਬਹੁਤ ਗ਼ਲਤ ਕੰਮ ਕੀਤਾ ਹੈ’,
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਉਹ ਉਸ ਦੇਸ ਵਿੱਚ ਜਿੱਥੇ ਓਹ ਬੰਧੂਏ ਬਣ ਕੇ ਅੱਪੜਾਏ ਗਏ ਹੋਣ ਆਪਣੇ ਮਨਾਂ ਵਿੱਚ ਧਿਆਨ ਕਰਨ ਅਤੇ ਪਛਤਾਉਣ ਅਤੇ ਆਪਣੇ ਬੰਧੂਏ ਬਣਾਉਣ ਵਾਲਿਆਂ ਦੇ ਦੇਸ ਵਿੱਚ ਤੇਰੇ ਅੱਗੇ ਏਹ ਆਖ ਕੇ ਬੇਨਤੀ ਕਰਨ ਕਿ ਅਸੀਂ ਪਾਪ ਕੀਤਾ, ਅਸੀਂ ਕੁਰਾਹੀ ਕੀਤੀ ਅਤੇ ਅਸਾਂ ਬਦੀ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਉਹ ਉਸ ਦੇਸ ਵਿੱਚ ਜਿੱਥੇ ਉਹ ਬੰਦੀ ਬਣ ਕੇ ਪਹੁੰਚਾਏ ਗਏ ਹੋਣ ਆਪਣੇ ਮਨਾਂ ਵਿੱਚ ਧਿਆਨ ਕਰਨ ਅਤੇ ਪਛਤਾਉਣ ਅਤੇ ਆਪਣੇ ਬੰਦੀ ਬਣਾਉਣ ਵਾਲਿਆਂ ਦੇ ਦੇਸ ਵਿੱਚ ਤੇਰੇ ਅੱਗੇ ਇਹ ਆਖ ਕੇ ਬੇਨਤੀ ਕਰਨ ਕਿ ਅਸੀਂ ਪਾਪ ਕੀਤਾ, ਅਸੀਂ ਅਪਰਾਧ ਕੀਤਾ ਅਤੇ ਅਸੀਂ ਬਦੀ ਕੀਤੀ।