1 Kings 8:54 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਨੇ ਇਹ ਪ੍ਰਾਰਥਨਾ ਪਰਮੇਸ਼ੁਰ ਦੇ ਅੱਗੇ ਕੀਤੀ ਤਾਂ ਉਹ ਜਗਵੇਦੀ ਦੇ ਅੱਗੇ ਗੋਡਿਆਂ ਭਰਨੇ ਸੀ ਅਤੇ ਆਪਣੇ ਹੱਥ ਆਕਾਸ਼ ਵੱਲ ਉਤਾਂਹ ਫ਼ੈਲਾਅ ਕੇ ਪ੍ਰਾਰਥਨਾ ਕਰ ਰਿਹਾ ਸੀ। ਜਦ ਉਸ ਨੇ ਆਪਣੀ ਪ੍ਰਾਰਥਨਾ ਪੂਰੀ ਕੀਤੀ ਤਾਂ ਉਹ ਖੜੋ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਜਦ ਸੁਲੇਮਾਨ ਏਹ ਸਾਰੀ ਬੇਨਤੀ ਤੇ ਅਰਦਾਸ ਯਹੋਵਾਹ ਦੇ ਅੱਗੇ ਕਰ ਚੁੱਕਿਆ ਤਾਂ ਉਹ ਯਹੋਵਾਹ ਦੀ ਜਗਵੇਦੀ ਦੇ ਅੱਗਿਓ ਉੱਠ ਖਲੋਤਾ ਜਿੱਥੇ ਉਹ ਆਪਣੇ ਗੋਡੇ ਨਿਵਾ ਕੇ ਤੇ ਹੱਥ ਅਕਾਸ਼ ਵੱਲ ਅੱਡ ਕੇ ਬੈਠਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਹੋਇਆ ਕਿ ਜਦ ਸੁਲੇਮਾਨ ਇਹ ਸਾਰੀ ਬੇਨਤੀ ਤੇ ਅਰਦਾਸ ਯਹੋਵਾਹ ਦੇ ਅੱਗੇ ਕਰ ਚੁੱਕਿਆ ਤਾਂ ਉਹ ਯਹੋਵਾਹ ਦੀ ਜਗਵੇਦੀ ਦੇ ਅੱਗਿਓਂ ਉੱਠ ਖੜ੍ਹਾ ਹੋਇਆ ਜਿੱਥੇ ਉਹ ਆਪਣੇ ਗੋਡੇ ਨਿਵਾ ਕੇ ਤੇ ਹੱਥ ਅਕਾਸ਼ ਵੱਲ ਅੱਡ ਕੇ ਬੈਠਾ ਸੀ।