1 Kings 8:65 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਉਂ ਸੁਲੇਮਾਨ ਨੇ ਉਸ ਵਕਤ ਸਾਰੇ ਇਸਰਾਏਲ ਸਮੇਤ ਜੋ ਕਿ ਇੱਕ ਬਹੁਤ ਵੱਡੀ ਸਭਾ ਸੀ ਉੱਤਰ ਵਿੱਚ ਹਮਾਥ ਦੇ ਰਸਤੇ ਤੋਂ ਦੱਖਣ ਵਿੱਚ ਮਿਸਰ ਦੀ ਨਦੀ ਤੀਕ ਯਹੋਵਾਹ ਪਰਮੇਸ਼ੁਰ ਦੇ ਅੱਗੇ ਉਸ ਪੁਰਬ ਨੂੰ ਮਨਾਇਆ। ਉੱਥੇ ਬਹੁਤ ਵੱਡੀ ਭੀੜ ਇੱਕਤਰ ਹੋਈ ਅਤੇ ਉਨ੍ਹਾਂ ਸੱਤ ਦਿਨ ਯਹੋਵਾਹ ਦੇ ਨਾਲ ਇਕੱਠਿਆਂ ਖੂਬ ਖਾਧਾ, ਪੀਤਾ ਤੇ ਰੱਜ ਕੇ ਮੌਜ ਮਨਾਈ। ਫ਼ਿਰ ਉਹ ਸੱਤਾਂ ਦਿਨਾਂ ਲਈ ਉੱਥੇ ਹੋਰ ਠਹਿਰੇ। ਇਉਂ ਕੁਲ ਮਿਲਾ ਕੇ ਉਨ੍ਹਾਂ ਨੇ 14 ਦਿਨ ਉਤਸਵ ਮਨਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਸੁਲੇਮਾਨ ਨੇ ਉਸ ਵੇਲੇ ਸਾਰੇ ਇਸਰਾਏਲ ਸਣੇ ਜੋ ਇੱਕ ਬਹੁਤ ਵੱਡੀ ਸਭਾ ਸੀ ਹਮਾਥ ਦੇ ਲਾਂਘੇ ਤੋਂ ਮਿਸਰ ਦੀ ਨਦੀ ਤੀਕ ਯਹੋਵਾਹ ਸਾਡੇ ਪਰਮੇਸ਼ੁਰ ਦੇ ਅੱਗੇ ਉਸ ਪਰਬ ਨੂੰ ਮਨਾਇਆ ਸੱਤ ਦਿਨ ਫੇਰ ਸੱਤ ਦਿਨ ਅਰਥਾਤ ਚੌਦਾਂ ਦਿਨ ਲੱਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਸੁਲੇਮਾਨ ਨੇ ਉਸ ਵੇਲੇ ਸਾਰੇ ਇਸਰਾਏਲ ਸਣੇ ਜੋ ਇੱਕ ਬਹੁਤ ਵੱਡੀ ਸਭਾ ਸੀ ਲਬੋ ਹਮਾਥ ਸ਼ਹਿਰ ਦੇ ਲਾਂਘੇ ਤੋਂ ਮਿਸਰ ਦੀ ਨਦੀ ਤੱਕ ਯਹੋਵਾਹ ਸਾਡੇ ਪਰਮੇਸ਼ੁਰ ਦੇ ਅੱਗੇ ਉਸ ਪਰਬ ਨੂੰ ਮਨਾਇਆ ਸੱਤ ਦਿਨ ਫੇਰ ਸੱਤ ਦਿਨ ਅਰਥਾਤ ਚੌਦਾਂ ਦਿਨ ਲੱਗੇ।