1 Kings 9:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਉਸ ਨੂੰ ਕਿਹਾ, “ਮੈਂ ਤੇਰੀ ਪ੍ਰਾਰਥਨਾ ਸੁਣੀ ਹੈ ਅਤੇ ਉਹ ਸਭ ਕੁਝ ਸੁਣਿਆ ਹੈ ਜਿਸ ਲਈ ਤੂੰ ਮੇਰੇ ਅੱਗੇ ਪ੍ਰਾਰਥਨਾ ਕੀਤੀ ਅਤੇ ਕਰਨ ਲਈ ਕਿਹਾ। ਤੂੰ ਇਹ ਮੰਦਰ ਬਣਾਇਆ ਅਤੇ ਮੈਂ ਇਸ ਨੂੰ ਪਵਿੱਤਰ ਅਸਥਾਨ ਘੋਸ਼ਿਤ ਕਰ ਦਿੱਤਾ ਹੈ। ਇਸ ਲਈ ਮੈਂ ਇੱਥੇ ਹਮੇਸ਼ਾ ਸਤਿਕਾਰਿਆ ਜਾਵਾਂਗਾ, ਅਤੇ ਮੈਂ ਇਸ ਉੱਤੇ ਹਮੇਸ਼ਾ ਨਿਗਾਹ ਰੱਖਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੋਵਾਹ ਨੇ ਉਹ ਨੂੰ ਆਖਿਆ, ਕਿ ਮੈਂ ਤੇਰੀ ਬੇਨਤੀ ਤੇ ਅਰਦਾਸ ਨੂੰ ਜੋ ਤੈਂ ਮੇਰੇ ਅੱਗੇ ਕੀਤੀ ਸੁਣਿਆ। ਮੈਂ ਇਸ ਭਵਨ ਨੂੰ ਜੋ ਤੈਂ ਬਣਾਇਆ ਪਵਿੱਤਰ ਕੀਤਾ ਅਤੇ ਮੈਂ ਆਪਣਾ ਨਾਮ ਸਦਾ ਤੀਕ ਏਥੇ ਰੱਖਾਂਗਾ ਅਤੇ ਮੇਰੀਆਂ ਅੱਖਾਂ ਤੇ ਮੇਰਾ ਮਨ ਏਥੇ ਸਦਾ ਰਹੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੋਵਾਹ ਨੇ ਉਹ ਨੂੰ ਆਖਿਆ, ਕਿ ਮੈਂ ਤੇਰੀ ਪ੍ਰਾਰਥਨਾ ਅਤੇ ਬੇਨਤੀ ਜੋ ਤੂੰ ਮੇਰੇ ਅੱਗੇ ਕੀਤੀ ਸੁਣ ਲਿਆ ਹੈ। ਮੈਂ ਇਸ ਭਵਨ ਨੂੰ ਜੋ ਤੂੰ ਬਣਾਇਆ ਪਵਿੱਤਰ ਕੀਤਾ ਅਤੇ ਮੈਂ ਆਪਣਾ ਨਾਮ ਸਦਾ ਤੱਕ ਇੱਥੇ ਰੱਖਾਂਗਾ ਅਤੇ ਮੇਰੀਆਂ ਅੱਖਾਂ ਤੇ ਮੇਰਾ ਮਨ ਇੱਥੇ ਸਦਾ ਰਹੇਗਾ।