1 Peter 1:11 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਨਬੀਆਂ ਵਿੱਚ ਮਸੀਹ ਦਾ ਆਤਮਾ ਸੀ। ਆਤਮਾ ਨੇ ਉਨ੍ਹਾਂ ਨੂੰ ਉਨ੍ਹਾਂ ਸਾਰੇ ਦੁੱਖਾਂ ਬਾਰੇ ਦੱਸਿਆ ਜੋ ਯਿਸੂ ਨੂੰ ਭੋਗਣੇ ਪੈਣਗੇ ਅਤੇ ਉਸ ਮਹਿਮਾ ਬਾਰੇ ਵੀ ਜੋ ਇਨ੍ਹਾਂ ਦੁੱਖਾਂ ਤੋਂ ਬਾਅਦ ਆਵੇਗੀ। ਨਬੀਆਂ ਨੇ ਉਹ ਸਮਝਣ ਦੀ ਕੋਸ਼ਿਸ਼ ਕੀਤੀ ਜੋ ਆਤਮਾ ਉਨ੍ਹਾਂ ਨੂੰ ਦਰਸ਼ਾ ਰਿਹਾ ਸੀ, ਯਾਨੀ ਕਿ, ਇਹ ਘਟਨਾਵਾਂ ਕਦੋਂ ਘਟਣਗੀਆਂ ਅਤੇ ਉਸ ਸਮੇਂ ਦੁਨੀਆਂ ਕਿਵੇਂ ਦੀ ਹੋਵੇਗੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਸਮੇਂ ਅਤੇ ਹਾਲਾਤਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਸਨ ਜਿਹੜੀ ਉਨ੍ਹਾਂ ਵਿੱਚ ਮਸੀਹ ਦੀ ਆਤਮਾ ਇਸ਼ਾਰਾ ਕਰ ਰਹੀ ਸੀ ਜਦੋਂ ਉਸਨੇ ਮਸੀਹ ਦੇ ਦੁੱਖਾਂ ਅਤੇ ਉਸ ਦੀ ਮਹਿਮਾ ਬਾਰੇ ਭਵਿੱਖਬਾਣੀ ਕੀਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਇਹ ਖੋਜ ਵਿਚਾਰ ਕਰਦੇ ਸਨ ਭਈ ਮਸੀਹ ਦਾ ਆਤਮਾ ਜਿਹੜਾ ਉਨ੍ਹਾਂ ਵਿੱਚ ਸੀ ਜਦ ਮਸੀਹ ਦਿਆਂ ਦੁਖਾਂ ਦੇ ਅਤੇ ਉਨ੍ਹਾਂ ਦੇ ਪਿੱਛੋਂ ਦੀ ਮਹਿਮਾ ਦੇ ਵਿਖੇ ਅੱਗੋਂ ਹੀ ਸਾਖੀ ਦਿੰਦਾ ਸੀ ਤਦ ਉਹ ਕਿਹੜੇ ਅਥਵਾ ਕਿਹੋ ਜਿਹੇ ਸਮੇਂ ਦਾ ਪਤਾ ਦਿੰਦਾ ਸੀ
Punjabi ERV
ਇਨ੍ਹਾਂ ਨਬੀਆਂ ਵਿੱਚ ਮਸੀਹ ਦਾ ਆਤਮਾ ਸੀ। ਆਤਮੇ ਨੇ ਉਨ੍ਹਾਂ ਨੂੰ ਉਨ੍ਹਾਂ ਸਾਰੇ ਦੁਖਾਂ ਬਾਰੇ ਦਸਿਆ ਜੋ ਯਿਸੂ ਨੂੰ ਭੋਗਣੇ ਪੈਣਗੇ ਅਤੇ ਉਸ ਮਹਿਮਾ ਬਾਰੇ ਵੀ ਜੋ ਇਨ੍ਹਾਂ ਦੁਖਾਂ ਤੋਂ ਬਾਅਦ ਆਵੇਗੀ। ਨਬੀਆਂ ਨੇ ਉਹ ਸਮਝਣ ਦੀ ਕੋਸ਼ਿਸ਼ ਕੀਤੀ ਜੋ ਆਤਮਾ ਉਨ੍ਹਾਂ ਨੂੰ ਦਰਸ਼ਾ ਰਿਹਾ ਸੀ, ਯਾਨੀ ਕਿ, ਇਹ ਘਟਨਾਵਾਂ ਕਦੋਂ ਘਟਣਗੀਆਂ ਅਤੇ ਉਸ ਸਮੇਂ ਦੁਨੀਆਂ ਕਿਵੇਂ ਦੀ ਹੋਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਇਹ ਖੋਜ ਵਿਚਾਰ ਕਰਦੇ ਸਨ ਕਿ ਮਸੀਹ ਦਾ ਆਤਮਾ ਜਿਹੜਾ ਉਹਨਾਂ ਵਿੱਚ ਸੀ, ਜਦ ਮਸੀਹ ਦੇ ਦੁੱਖਾਂ ਦੇ ਅਤੇ ਉਹਨਾਂ ਦੇ ਬਾਅਦ ਦੀ ਮਹਿਮਾ ਦੇ ਬਾਰੇ ਪਹਿਲਾਂ ਹੀ ਗਵਾਹੀ ਦਿੰਦਾ ਸੀ, ਤਦ ਉਹ ਕਿਹੜੇ ਅਥਵਾ ਕਿਹੋ ਜਿਹੇ ਸਮੇਂ ਦੇ ਬਾਰੇ ਦੱਸਦਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ ایس گلّ دی چھان بِین کر دے سن پئی مسِیح دا رُوح جیہڑا اوہناں وِچ سی۔ اوہنے اگیتریاں مسِیح دی تکلیفاں دی خبر دِتّی تے اوس جلال دی وی جیہڑا اوہناں توں پِچّھے آؤن والا سی۔ کیہڑے یا کہیو جِہے ویلے دی گلّ دا ذِکر کر دا سی۔
Punjabi Standard Bible (Punjabi Standard Bible) 2023
ਉਹ ਇਹ ਜਾਂਚ ਕਰ ਰਹੇ ਸਨ ਕਿ ਮਸੀਹ ਦਾ ਆਤਮਾ ਜਿਹੜਾ ਉਨ੍ਹਾਂ ਵਿੱਚ ਹੈ ਅਤੇ ਮਸੀਹ ਦੇ ਦੁੱਖਾਂ ਅਤੇ ਉਨ੍ਹਾਂ ਤੋਂ ਬਾਅਦ ਆਉਣ ਵਾਲੀ ਮਹਿਮਾ ਦੀ ਅਗੇਤੀ ਗਵਾਹੀ ਦਿੰਦਾ ਹੈ, ਉਹ ਕਿਸ ਵਿਅਕਤੀ ਜਾਂ ਕਿਸ ਸਮੇਂ ਵੱਲ ਇਸ਼ਾਰਾ ਕਰ ਰਿਹਾ ਸੀ।