1 Peter 1:12 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨਬੀਆਂ ਨੂੰ ਦਰਸ਼ਾ ਦਿੱਤਾ ਗਿਆ ਸੀ ਕਿ ਉਨ੍ਹਾਂ ਦੀ ਸੇਵਾ ਉਨ੍ਹਾਂ ਦੇ ਆਪਣੇ ਲਈ ਨਹੀਂ ਸੀ ਸਗੋਂ ਉਹ ਤੁਹਾਡੇ ਲਈ ਸੇਵਾ ਕਰ ਰਹੇ ਸਨ। ਇਨ੍ਹਾਂ ਲੋਕਾਂ ਨੇ, ਜਿਨ੍ਹਾਂ ਨੇ ਤੁਹਾਨੂੰ ਖੁਸ਼ਖਬਰੀ ਦਾ ਪ੍ਰਚਾਰ ਕੀਤਾ, ਉਹੀ ਗੱਲਾਂ ਕਹੀਆਂ। ਇਹ ਗੱਲਾਂ ਸਵਰਗ ਵੱਲੋਂ ਭੇਜੇ ਪਵਿੱਤਰ ਆਤਮਾ ਰਾਹੀਂ ਦਿੱਤੀਆਂ ਗਈਆਂ ਸਨ। ਦੂਤ ਵੀ ਉਨ੍ਹਾਂ ਗੱਲਾਂ ਬਾਰੇ ਜਾਨਣ ਲਈ ਉਤਸੁਕ ਸਨ ਜੋ ਤੁਹਾਨੂੰ ਦੱਸੀਆਂ ਗਈਆਂ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਦੁਆਰਾ ਉਨ੍ਹਾਂ ਨਬੀਆਂ ਉੱਤੇ ਇਹ ਪ੍ਰਗਟ ਕੀਤਾ ਗਿਆ ਸੀ ਕਿ ਉਹ ਆਪਣੀ ਨਹੀਂ ਸਗੋਂ ਤੁਹਾਡੀ ਸੇਵਾ ਲਈ ਉਹ ਗੱਲਾਂ ਬੋਲਦੇ ਸਨ, ਜੋ ਹੁਣ ਉਨ੍ਹਾਂ ਲੋਕਾਂ ਦੁਆਰਾ ਤੁਹਾਨੂੰ ਦੱਸੀਆਂ ਜਾ ਰਹੀਆਂ ਹਨ ਜਿਨ੍ਹਾਂ ਨੇ ਸਵਰਗ ਤੋਂ ਭੇਜੇ ਗਏ ਪਵਿੱਤਰ ਆਤਮਾ ਦੁਆਰਾ ਤੁਹਾਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਕੀਤਾ ਹੈ। ਇੱਥੋ ਤੱਕ ਕਿ ਦੂਤ ਇਨ੍ਹਾਂ ਘਟਨਾਵਾਂ ਨੂੰ ਵੇਖਣ ਲਈ ਤਰਸਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਨ੍ਹਾਂ ਉੱਤੇ ਇਹ ਪਰਗਟ ਕੀਤਾ ਗਿਆ ਭਈ ਓਹ ਆਪਣੀ ਨਹੀਂ ਸਗੋਂ ਤੁਹਾਡੀ ਸੇਵਾ ਲਈ ਓਹ ਗੱਲਾਂ ਆਖਦੇ ਸਨ ਜਿਨ੍ਹਾਂ ਦੀ ਖਬਰ ਹੁਣ ਤੁਹਾਨੂੰ ਉਨ੍ਹਾਂ ਦੇ ਰਾਹੀਂ ਮਿਲੀ ਜਿਨ੍ਹਾਂ ਪਵਿੱਤਰ ਆਤਮਾ ਨਾਲ ਜੋ ਸੁਰਗੋਂ ਘੱਲਿਆ ਗਿਆ ਤੁਹਾਨੂੰ ਖੁਸ਼ ਖਬਰੀ ਸੁਣਾਈ ਅਤੇ ਦੂਤ ਵੱਡੀ ਚਾਹ ਨਾਲ ਇਨ੍ਹਾਂ ਗੱਲਾਂ ਨੂੰ ਮਲੂਮ ਕਰਨਾ ਚਾਹੁੰਦੇ ਹਨ!।।
Punjabi ERV
ਉਨ੍ਹਾਂ ਨਬੀਆਂ ਨੂੰ ਦਰਸ਼ਾ ਦਿੱਤਾ ਗਿਆ ਸੀ ਕਿ ਉਨ੍ਹਾਂ ਦੀ ਸੇਵਾ ਉਨ੍ਹਾਂ ਦੇ ਆਪਣੇ ਲਈ ਨਹੀਂ ਸੀ ਸਗੋਂ ਉਹ ਤੁਹਾਡੇ ਲਈ ਸੇਵਾ ਕਰ ਰਹੇ ਸਨ। ਇਨ੍ਹਾਂ ਲੋਕਾਂ ਨੇ, ਜਿਨ੍ਹਾਂ ਨੇ ਤੁਹਾਨੂੰ ਖੁਸ਼ ਖਬਰੀ ਦਾ ਪ੍ਰਚਾਰ ਕੀਤਾ, ਉਹੀ ਗੱਲਾਂ ਕਹੀਆਂ। ਇਹ ਗੱਲਾਂ ਸਵਰਗ ਵੱਲੋਂ ਭੇਜੇ ਪਵਿੱਤਰ ਆਤਮੇ ਰਾਹੀਂ ਦਿੱਤੀਆਂ ਗਈਆਂ ਸਨ। ਦੂਤ ਵੀ ਉਨ੍ਹਾਂ ਗੱਲਾਂ ਬਾਰੇ ਜਾਨਣ ਲਈ ਉਤਸੁਕ ਸਨ ਜੋ ਤੁਹਾਨੂੰ ਦਸੀਆਂ ਗਈਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਹਨਾਂ ਉੱਤੇ ਇਹ ਪ੍ਰਗਟ ਕੀਤਾ ਗਿਆ ਕਿ ਉਹ ਆਪਣੀ ਨਹੀਂ ਸਗੋਂ ਤੁਹਾਡੀ ਸੇਵਾ ਲਈ ਉਹ ਗੱਲਾਂ ਆਖਦੇ ਸਨ, ਜਿਹਨਾਂ ਦੀ ਖ਼ਬਰ ਹੁਣ ਤੁਹਾਨੂੰ ਉਹਨਾਂ ਤੋਂ ਮਿਲੀ ਜਿਹਨਾਂ ਸਵਰਗ ਤੋਂ ਭੇਜੇ ਗਏ ਪਵਿੱਤਰ ਆਤਮਾ ਨਾਲ ਤੁਹਾਨੂੰ ਖੁਸ਼ਖਬਰੀ ਸੁਣਾਈ ਅਤੇ ਸਵਰਗ ਦੂਤ ਵੱਡੀ ਇੱਛਾ ਨਾਲ ਇਹਨਾਂ ਗੱਲਾਂ ਦਾ ਪਤਾ ਕਰਨਾ ਚਾਹੁੰਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں اُتّے ایہہ اِلہام اُگھیڑیا گیا پئی اوہناں گلّاں وِچ اپنی نئیں سگوں تُہاڈی سیوا کر دے سن تے ایہناں گلّاں دی خبر تُہانوں ہُن اوہناں دی راہِیں ہوئی اے۔ جِنہاں پاک رُوح دی راہِیں جیہڑا اسمانوں گھلّیا گیا تُہانوں خُوشخبری سُنائی۔ ایہناں گلّاں اُتّے فرِشتے وی دھیان کرنا چاہندے نیں۔
Punjabi Standard Bible (Punjabi Standard Bible) 2023
ਉਨ੍ਹਾਂ ਨਬੀਆਂ ਉੱਤੇ ਇਹ ਪਰਗਟ ਕੀਤਾ ਗਿਆ ਕਿ ਇਨ੍ਹਾਂ ਗੱਲਾਂ ਵਿੱਚ ਉਹ ਆਪਣੀ ਨਹੀਂ, ਸਗੋਂ ਤੁਹਾਡੀ ਸੇਵਾ ਕਰ ਰਹੇ ਸਨ। ਇਹ ਗੱਲਾਂ ਹੁਣ ਤੁਹਾਨੂੰ ਉਨ੍ਹਾਂ ਨੇ ਦੱਸੀਆਂ ਜਿਨ੍ਹਾਂ ਨੇ ਸਵਰਗ ਤੋਂ ਭੇਜੇ ਗਏ ਪਵਿੱਤਰ ਆਤਮਾ ਰਾਹੀਂ ਤੁਹਾਨੂੰ ਖੁਸ਼ਖ਼ਬਰੀ ਸੁਣਾਈ; ਇਨ੍ਹਾਂ ਗੱਲਾਂ ਨੂੰ ਵੇਖਣ ਦੀ ਤਾਂਘ ਸਵਰਗਦੂਤ ਵੀ ਰੱਖਦੇ ਹਨ।