1 Peter 1:2 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਤੁਹਾਨੂੰ ਆਪਣੇ ਪਵਿੱਤਰ ਲੋਕ ਬਣਾਕੇ ਚੁਣਨ ਦੀ ਯੋਜਨਾ ਬਹੁਤ ਪਹਿਲਾਂ ਬਣਾ ਲਈ ਸੀ। ਤੁਹਾਨੂੰ ਪਵਿੱਤਰ ਬਨਾਉਣਾ ਆਤਮਾ ਦਾ ਕਾਰਜ ਹੈ। ਪਰਮੇਸ਼ੁਰ ਚਾਹੁੰਦਾ ਸੀ ਕਿ ਤੁਸੀਂ ਉਸਦਾ ਹੁਕਮ ਮੰਨੋ ਅਤੇ ਯਿਸੂ ਮਸੀਹ ਦੇ ਲਹੂ ਰਾਹੀਂ ਸ਼ੁੱਧ ਹੋ ਜਾਵੋ। ਕਾਸ਼ ਤੁਸੀਂ ਭਰਪੂਰ ਕਿਰਪਾ ਅਤੇ ਸ਼ਾਂਤੀ ਨਾਲ ਧੰਨ ਹੋਵੋ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜੇ ਪਿਤਾ ਪਰਮੇਸ਼ਵਰ ਦੇ ਪੂਰਵ-ਗਿਆਨ ਦੇ ਅਨੁਸਾਰ, ਪਵਿੱਤਰ ਆਤਮਾ ਦੇ ਕਾਰਜਾਂ ਦੁਆਰਾ ਪਵਿੱਤਰ ਹੋਣ ਲਈ ਚੁਣੇ ਗਏ, ਕਿ ਯਿਸ਼ੂ ਮਸੀਹ ਦੇ ਆਗਿਆਕਾਰ ਹੋਣ ਅਤੇ ਉਸਦਾ ਲਹੂ ਉਹਨਾਂ ਉੱਤੇ ਛਿੜਕਿਆ ਜਾਵੇ: ਕਿਰਪਾ ਅਤੇ ਸ਼ਾਂਤੀ ਤੁਹਾਡੇ ਉੱਤੇ ਬਹੁਤਾਤ ਨਾਲ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਪਿਤਾ ਪਰਮੇਸ਼ੁਰ ਦੇ ਅਗੇਤ੍ਰੇ ਗਿਆਨ ਦੇ ਅਨੁਸਾਰ ਆਤਮਾ ਤੋਂ ਪਵਿੱਤਰ ਹੋਣ ਨਾਲ ਚੁਣੇ ਹੋਏ ਹਨ ਭਈ ਆਗਿਆਕਾਰ ਹੋਣ ਅਤੇ ਯਿਸੂ ਮਸੀਹ ਦਾ ਲਹੂ ਉਨ੍ਹਾਂ ਉੱਤੇ ਛਿੜਕਿਆ ਜਾਵੇ । ਤੁਹਾਡੇ ਲਈ ਕਿਰਪਾ ਅਤੇ ਸ਼ਾਂਤੀ ਵੱਧ ਤੋਂ ਵੱਧ ਹੁੰਦੀ ਜਾਵੇ।।
Punjabi ERV
ਪਰਮੇਸ਼ੁਰ ਨੇ ਤੁਹਨੂੰ ਆਪਣੇ ਪਵਿੱਤਰ ਲੋਕ ਬਣਾਕੇ ਚੁਣਨ ਦੀ ਯੋਜਨਾ ਬਹੁਤ ਪਹਿਲਾਂ ਬਣਾ ਲਈ ਸੀ। ਤੁਹਾਨੂੰ ਪਵਿੱਤਰ ਬਨਾਉਣਾ ਆਤਮਾ ਦਾ ਕਾਰਜ ਹੈ। ਪਰਮੇਸ਼ੁਰ ਚਾਹੁੰਦਾ ਸੀ ਕਿ ਤੁਸੀਂ ਉਸਦਾ ਹੁਕਮ ਮੰਨੋ ਅਤੇ ਯਿਸੂ ਮਸੀਹ ਦੇ ਲਹੂ ਰਾਹੀਂ ਸ਼ੁਧ ਹੋ ਜਾਵੋ। ਕਾਸ਼ ਤੁਸੀਂ ਭਰਪੂਰ ਕਿਰਪਾ ਅਤੇ ਸ਼ਾਂਤੀ ਨਾਲ ਧੰਨ ਹੋਵੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਪਹਿਲਾਂ ਤੋਂ ਹੀ ਪਿਤਾ ਪਰਮੇਸ਼ੁਰ ਦੇ ਗਿਆਨ ਅਨੁਸਾਰ ਆਤਮਾ ਤੋਂ ਪਵਿੱਤਰ ਹੋਣ ਦੇ ਲਈ ਚੁਣੇ ਗਏ ਕਿ ਆਗਿਆਕਰ ਹੋਣ ਅਤੇ ਯਿਸੂ ਮਸੀਹ ਦਾ ਲਹੂ ਉਹਨਾਂ ਉੱਤੇ ਛਿੜਕਿਆ ਜਾਵੇ। ਤੁਹਾਡੇ ਉੱਤੇ ਕਿਰਪਾ ਅਤੇ ਸ਼ਾਂਤੀ ਵੱਧਦੀ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
خُدا باپ دے اگیترے عِلم دے سببّوں رُوح دے پاک کرن نال تابعدار ہون تے یِسُوع مسِیح دا لہو چِھڑکے جان واسطے چُنے ہوئے نیں۔ فضل تے تسلّی تُہانوں مِلدی رہے۔
Punjabi Standard Bible (Punjabi Standard Bible) 2023
ਅਤੇ ਪਿਤਾ ਪਰਮੇਸ਼ਰ ਦੇ ਅਗੇਤੇ ਗਿਆਨ ਦੇ ਅਨੁਸਾਰ ਚੁਣੇ ਗਏ ਅਤੇ ਮਸੀਹ ਯਿਸੂ ਦੀ ਆਗਿਆਕਾਰੀ ਲਈ ਅਤੇ ਉਸ ਦੇ ਲਹੂ ਦੇ ਛਿੜਕੇ ਜਾਣ ਲਈ ਆਤਮਾ ਦੁਆਰਾ ਪਵਿੱਤਰ ਕੀਤੇ ਗਏ ਹਨ: ਤੁਹਾਡੇ ਉੱਤੇ ਕਿਰਪਾ ਅਤੇ ਸ਼ਾਂਤੀ ਭਰਪੂਰੀ ਨਾਲ ਹੁੰਦੀ ਰਹੇ।