1 Peter 1:21 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਮਸੀਹ ਦੇ ਰਾਹੀਂ ਪਰਮੇਸ਼ੁਰ ਵਿੱਚ ਨਿਹਚਾ ਰੱਖਦੇ ਹੋ। ਪਰਮੇਸ਼ੁਰ ਨੇ ਮਸੀਹ ਨੂੰ ਮੌਤ ਤੋਂ ਜਿਵਾਲਿਆ ਫ਼ਿਰ ਪਰਮੇਸ਼ੁਰ ਨੇ ਉਸ ਨੂੰ ਮਹਿਮਾ ਦਿੱਤੀ। ਇਸ ਲਈ ਤੁਹਾਡਾ ਨਿਹਚਾ ਅਤੇ ਤੁਹਾਡੀ ਆਸ ਪਰਮੇਸ਼ੁਰ ਵਿੱਚ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਦੇ ਦੁਆਰਾ ਤੁਸੀਂ ਪਰਮੇਸ਼ਵਰ ਉੱਤੇ ਵਿਸ਼ਵਾਸ ਕੀਤਾ, ਜਿਸਨੇ ਉਸਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਉਸ ਨੂੰ ਮਹਿਮਾ ਦਿੱਤੀ, ਅਤੇ ਇਸੇ ਤਰਾਂ ਤੁਹਾਡਾ ਵਿਸ਼ਵਾਸ ਅਤੇ ਉਮੀਦ ਪਰਮੇਸ਼ਵਰ ਉੱਤੇ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਉੱਤੇ ਨਿਹਚਾ ਰੱਖਦੇ ਹੋ ਜਿਨ੍ਹਾਂ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਉਹ ਨੂੰ ਮਹਿਮਾ ਦਿੱਤੀ ਤਾਂ ਜੋ ਤੁਹਾਡੀ ਨਿਹਚਾ ਅਤੇ ਆਸ ਪਰਮੇਸ਼ੁਰ ਉੱਤੇ ਹੋਵੇ
Punjabi ERV
ਤੁਸੀਂ ਮਸੀਹ ਦੇ ਰਾਹੀਂ ਪਰਮੇਸ਼ੁਰ ਵਿੱਚ ਨਿਹਚਾ ਰਖਦੇ ਹੋ। ਪਰਮੇਸ਼ੁਰ ਨੇ ਮਸੀਹ ਨੂੰ ਮੌਤ ਤੋਂ ਉਭਾਰਿਆ ਫ਼ਿਰ ਪਰਮੇਸ਼ੁਰ ਨੇ ਉਸਨੂੰ ਮਹਿਮਾ ਦਿੱਤੀ। ਇਸ ਲਈ ਤੁਹਾਡਾ ਨਿਹਚਾ ਅਤੇ ਤੁਹਾਡੀ ਆਸ ਪਰਮੇਸ਼ੁਰ ਵਿੱਚ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਉਸ ਦੇ ਰਾਹੀਂ ਪਰਮੇਸ਼ੁਰ ਉੱਤੇ ਵਿਸ਼ਵਾਸ ਰੱਖਦੇ ਹੋ ਜਿਸ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਉਹ ਨੂੰ ਮਹਿਮਾ ਦਿੱਤੀ, ਤਾਂ ਜੋ ਤੁਹਾਡਾ ਵਿਸ਼ਵਾਸ ਅਤੇ ਆਸ ਪਰਮੇਸ਼ੁਰ ਉੱਤੇ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تُساں اوہدی راہِیں خُدا اُتّے اِیمان لیاندا اے۔ جِس اوہنوں مُردیاں وِچوں جوایا اے۔ تے جلال وی دِتّا۔ تاں جو تُہاڈا اِیمان تے آس خُدا اُتّے ہوئے۔
Punjabi Standard Bible (Punjabi Standard Bible) 2023
ਉਸੇ ਦੇ ਦੁਆਰਾ ਤੁਸੀਂ ਪਰਮੇਸ਼ਰ ਉੱਤੇ ਜਿਸ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਇਆ ਅਤੇ ਮਹਿਮਾ ਦਿੱਤੀ, ਵਿਸ਼ਵਾਸ ਕਰਦੇ ਹੋ ਤਾਂਕਿ ਤੁਹਾਡਾ ਵਿਸ਼ਵਾਸ ਅਤੇ ਆਸ ਪਰਮੇਸ਼ਰ ਉੱਤੇ ਹੋਵੇ।