1 Peter 1:22 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ ਤੁਸੀਂ ਸੱਚ ਨੂੰ ਮੰਨਕੇ ਆਪਣੇ ਆਪ ਨੂੰ ਸ਼ੁੱਧ ਬਣਾ ਲਿਆ ਹੈ। ਹੁਣ ਤੁਹਾਡੇ ਕੋਲ ਆਪਣੇ ਭਰਾਵਾਂ ਅਤੇ ਭੈਣਾਂ ਲਈ ਸੱਚਾ ਪ੍ਰੇਮ ਹੈ। ਇਸ ਲਈ ਇੱਕ ਦੂਸਰੇ ਨੂੰ ਡੂੰਘੇ ਪਿਆਰ ਅਤੇ ਸ਼ੁੱਧ ਦਿਲ ਨਾਲ ਪਿਆਰ ਕਰੋ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਤੁਸੀਂ ਸੱਚ ਨੂੰ ਮੰਨ ਕੇ ਆਪਣੇ ਆਪ ਨੂੰ ਸ਼ੁੱਧ ਕਰ ਚੁੱਕੇ ਹੋ ਤਾਂ ਜੋ ਤੁਹਾਡੇ ਕੋਲ ਇੱਕ ਦੂਸਰੇ ਲਈ ਖ਼ਰਾ ਪਿਆਰ ਹੋਵੇ, ਇੱਕ ਦੂਸਰੇ ਨਾਲ ਤਨੋਂ ਮਨੋਂ ਗੂੜ੍ਹਾ ਪਿਆਰ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਤੁਸਾਂ ਜੋ ਸਤ ਦੇ ਅਧੀਨ ਹੋ ਕੇ ਆਪਣੀਆਂ ਜਾਨਾਂ ਨੂੰ ਭਰੱਪਣ ਦੇ ਨਿਸ਼ਕਪਟ ਪ੍ਰੇਮ ਲਈ ਪਵਿੱਤਰ ਕੀਤਾ ਹੈ ਤਾਂ ਤਨੋਂ ਮਨੋਂ ਹੋ ਕੇ ਇੱਕ ਦੂਏ ਨਾਲ ਗੂੜ੍ਹਾ ਪ੍ਰੇਮ ਰੱਖੋ
Punjabi ERV
ਹੁਣ ਤੁਸੀਂ ਸੱਚ ਨੂੰ ਮੰਨਕੇ ਆਪਣੇ ਆਪ ਨੂੰ ਸ਼ੁਧ ਬਣਾ ਲਿਆ ਹੈ। ਹੁਣ ਤੁਹਾਡੇ ਕੋਲ ਆਪਣੇ ਭਰਾਵਾਂ ਅਤੇ ਭੈਣਾਂ ਲਈ ਸੱਚਾ ਪ੍ਰੇਮ ਹੈ। ਇਸ ਲਈ ਇੱਕ ਦੂਸਰੇ ਨੂੰ ਡੂੰਘੇ ਪਿਆਰ ਅਤੇ ਸ਼ੁਧ ਦਿਲ ਨਲ ਪਿਆਰ ਕਰੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਜੋ ਸੱਚ ਦੇ ਅਧੀਨ ਹੋ ਕੇ ਆਪਣੀਆਂ ਜਾਨਾਂ ਨੂੰ ਭਾਈਚਾਰੇ ਦੇ ਨਿਸ਼ਕਪਟ ਪਿਆਰ ਲਈ ਪਵਿੱਤਰ ਕੀਤਾ ਹੈ, ਤਾਂ ਤਨੋਂ ਮਨੋਂ ਹੋ ਕੇ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس کر کے پئی تُساں سچیائی نُوں مَن کے بھراواں نال سَچّی مُحبّت کرن لئی اپنیاں دِلاں نُوں پاک کِیتا اے۔ دِلوں جانوں آپو وِچ مُحبّت کرو۔
Punjabi Standard Bible (Punjabi Standard Bible) 2023
ਇਸ ਲਈ ਜਦੋਂ ਤੁਸੀਂ ਸੱਚ ਨੂੰ ਮੰਨ ਕੇ ਭਰੱਪਣ ਦੇ ਨਿਸ਼ਕਪਟ ਪ੍ਰੇਮ ਲਈ ਆਪਣੇ ਮਨਾਂ ਨੂੰ ਸ਼ੁੱਧ ਕੀਤਾ ਹੈ ਤਾਂ ਸ਼ੁੱਧ ਮਨ ਤੋਂ ਇੱਕ ਦੂਜੇ ਨਾਲ ਦਿਲੋਂ ਪ੍ਰੇਮ ਕਰੋ।