1 Peter 1:23 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡਾ ਪੁਨਰ ਜਨਮ ਹੋਇਆ ਹੈ। ਤੁਸੀਂ ਇਹ ਨਵਾਂ ਜੀਵਨ ਉਸ ਬੀਜ ਤੋਂ ਪ੍ਰਾਪਤ ਨਹੀਂ ਕੀਤਾ ਜੋ ਮਰ ਜਾਂਦਾ ਹੈ, ਸਗੋਂ ਉਸ ਬੀਜ ਤੋਂ ਜੋ ਹਮੇਸ਼ਾ ਸਥਿਰ ਰਹਿੰਦਾ ਹੈ। ਤੁਸੀਂ ਪਰਮੇਸ਼ੁਰ ਦੇ ਸੰਦੇਸ਼ ਕਾਰਣ ਫ਼ੇਰ ਜਨਮੇ ਸੀ ਜੋ ਜਿਉਂਦਾ ਹੈ ਅਤੇ ਸਦਾ ਰਹਿੰਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂ ਜੋ ਤੁਸੀਂ ਨਵਾਂ ਜਨਮ ਪਾਇਆ ਹੈ, ਨਾਸ਼ਵਾਨ ਬੀਜ ਤੋਂ ਨਹੀਂ, ਪਰ ਅਵਿਨਾਸ਼ੀ ਵਾਲਾ ਹੈ ਜਿਹੜਾ ਪਰਮੇਸ਼ਵਰ ਦੇ ਬਚਨ ਦੁਆਰਾ ਹੈ ਜੋ ਜਿਉਂਦਾ ਅਤੇ ਸਥਿਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਤੁਸੀਂ ਨਾਸਵਾਨ ਤੁਖਮ ਤੋਂ ਨਹੀਂ ਸਗੋਂ ਅਵਨਾਸੀ ਤੋਂ ਪਰਮੇਸ਼ੁਰ ਦੇ ਬਚਨ ਦੇ ਰਾਹੀਂ ਜਿਹੜਾ ਜੀਉਂਦਾ, ਅਤੇ ਇਸਥਿਰ ਹੈ ਨਵੇਂ ਸਿਰਿਓਂ ਜਨਮੇ ਹੋ
Punjabi ERV
ਤੁਹਾਡਾ ਪੁਨਰ ਜਨਮ ਹੋਇਆ ਹੈ। ਤੁਸੀਂ ਇਹ ਨਵਾਂ ਜੀਵਨ ਉਸ ਬੀਜ ਤੋਂ ਪ੍ਰਾਪਤ ਨਹੀਂ ਕੀਤਾ ਜੋ ਮਰ ਜਾਂਦਾ ਹੈ, ਸਗੋਂ ਉਸ ਬੀਜ ਤੋਂ ਜੋ ਹਮੇਸ਼ਾ ਸਥਿਰ ਰਹਿੰਦਾ ਹੈ। ਤੁਸੀਂ ਪਰਮੇਸ਼ੁਰ ਦੇ ਸੰਦੇਸ਼ ਕਾਰਣ ਫ਼ੇਰ ਜਨਮੇ ਸੀ ਜੋ ਜਿਉਂਦਾ ਹੈ ਅਤੇ ਸਦਾ ਰਹਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਤੁਸੀਂ ਨਾਸਵਾਨ ਬੀਜ ਤੋਂ ਨਹੀਂ ਸਗੋਂ ਅਵਿਨਾਸ਼ੀ ਤੋਂ ਨਵਾਂ ਜਨਮ ਪਾਇਆ ਹੈ, ਜਿਹੜਾ ਪਰਮੇਸ਼ੁਰ ਦੇ ਬਚਨ ਰਾਹੀਂ ਹੈ ਜੋ ਜਿਉਂਦਾ ਅਤੇ ਸਥਿਰ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو تُسی جِسمانی تُخم توں نئیں۔ سگوں رُوحانی توں۔ خُدا دے کلام دی راہِیں جیہڑا جِیوندا تے قیم اے نَوِیں سِریوں جمّے ہو۔
Punjabi Standard Bible (Punjabi Standard Bible) 2023
ਕਿਉਂਕਿ ਤੁਸੀਂ ਨਾਸਵਾਨ ਬੀਜ ਤੋਂ ਨਹੀਂ, ਸਗੋਂ ਅਵਿਨਾਸੀ ਬੀਜ ਤੋਂ ਅਰਥਾਤ ਪਰਮੇਸ਼ਰ ਦੇ ਜੀਉਂਦੇ ਅਤੇ ਕਾਇਮ ਰਹਿਣ ਵਾਲੇ ਵਚਨ ਤੋਂ ਨਵਾਂ ਜਨਮ ਪ੍ਰਾਪਤ ਕੀਤਾ ਹੈ।