1 Peter 1:7 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਅਜਿਹੀਆਂ ਮੁਸ਼ਕਿਲਾਂ ਕਿਉਂ ਆਉਂਦੀਆਂ ਹਨ? ਇਹ ਸਾਬਤ ਕਰਨ ਲਈ ਕਿ ਤੁਹਾਡੀ ਨਿਹਚਾ ਸੱਚੀ ਹੈ। ਤੁਹਾਡੀ ਨਿਹਚਾ ਦੀ ਇਹ ਸ਼ੁੱਧਤਾ ਉਸ ਸੋਨੇ ਨਾਲੋਂ ਵੀ ਵੱਧ ਮੁੱਲਵਾਨ ਹੈ ਜਿਹੜਾ ਕਿ ਅੱਗ ਰਾਹੀਂ ਸ਼ੁੱਧ ਕਰਨ ਦੇ ਬਾਵਜ਼ੂਦ ਵੀ ਖੇਹ ਹੋ ਜਾਂਦਾ ਹੈ। ਤੁਹਾਡੀ ਨਿਹਚਾ ਦੀ ਸ਼ੁੱਧਤਾ ਤੁਹਾਨੂੰ ਉਦੋਂ ਉਸਤਤਿ ਮਹਿਮਾ ਅਤੇ ਸਤਿਕਾਰ ਦੇਵੇਗੀ ਜਦੋਂ ਯਿਸੂ ਮਸੀਹ ਪ੍ਰਗਟ ਹੋਵੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਇਸ ਲਈ ਆਉਂਦੀਆਂ ਹਨ ਤਾਂ ਕਿ ਤੁਹਾਡੇ ਵਿਸ਼ਵਾਸ ਦੀ ਪਰਖ ਸਾਬਤ ਹੋ ਸਕੇ। ਜੋ ਸੋਨੇ ਨਾਲੋਂ ਕਿਤੇ ਵੱਧ ਮੁੱਲ ਦੀ ਹੈ, ਇੱਥੋ ਤੱਕ ਕਿ ਜਿਹੜਾ ਅੱਗ ਨਾਲ ਸ਼ੁੱਧ ਹੋਣ ਤੇ ਵੀ ਨਸ਼ਟ ਹੋ ਜਾਂਦਾ ਹੈ, ਜਿਸ ਦਿਨ ਯਿਸ਼ੂ ਮਸੀਹ ਵਾਪਸ ਆਵੇਗਾ ਤਾਂ ਉਸਤਤ, ਵਡਿਆਈ ਅਤੇ ਆਦਰ ਦੇ ਯੋਗ ਨਿੱਕਲੋ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਤੁਹਾਡੀ ਪਰਖੀ ਹੋਈ ਨਿਹਚਾ ਜਿਹੜੀ ਨਾਸ ਹੋਣ ਵਾਲੇ ਸੋਨੇ ਨਾਲੋਂ ਭਾਵੇਂ ਉਹ ਅੱਗ ਵਿੱਚ ਤਾਇਆ ਵੀ ਜਾਵੇ ਅੱਤ ਭਾਰੇ ਮੁੱਲ ਦੀ ਹੈ ਯਿਸੂ ਮਸੀਹ ਦੇ ਪਰਗਟ ਹੋਣ ਦੇ ਸਮੇਂ ਉਸਤਤ, ਮਹਿਮਾ ਅਤੇ ਆਦਰ ਦੇ ਯੋਗ ਨਿੱਕਲੇ
Punjabi ERV
ਅਜਿਹੀਆਂ ਮੁਸ਼ਕਿਲਾਂ ਕਿਉਂ ਆਉਂਦੀਆਂ ਹਨ? ਇਹ ਸਾਬਤ ਕਰਨ ਲਈ ਕਿ ਤੁਹਾਡੀ ਨਿਹਚਾ ਸੱਚੀ ਹੈ। ਤੁਹਾਡੀ ਨਿਹਚਾ ਦੀ ਇਹ ਸ਼ੁਧਤਾ ਉਸ ਸੋਨੇ ਨਾਲੋਂ ਵੀ ਵਧ ਮੁੱਲਵਾਨ ਹੈ ਜਿਹਡ਼ਾ ਕਿ ਅੱਗ ਰਾਹੀਂ ਸ਼ੁਧ ਕਰਨ ਦੇ ਬਾਵਜ਼ੂਦ ਵੀ ਖੇਹ ਹੋ ਜਾਂਦਾ ਹੈ। ਤੁਹਾਡੀ ਨਿਹਚਾ ਦੀ ਸ਼ੁਧਤਾ ਤੁਹਾਨੂੰ ਉਦੋਂ ਉਸਤਤਿ ਮਹਿਮਾ ਅਤੇ ਸਤਿਕਾਰ ਦੇਵੇਗੀ ਜਦੋਂ ਯਿਸੂ ਮਸੀਹ ਪ੍ਰਗਟ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਤੁਹਾਡਾ ਪਰਖਿਆ ਹੋਇਆ ਵਿਸ਼ਵਾਸ ਅੱਗ ਵਿੱਚ ਤਾਏ ਹੋਏ ਨਾਸਵਾਨ ਸੋਨੇ ਨਾਲੋਂ ਅੱਤ ਭਾਰੇ ਮੁੱਲ ਦਾ ਹੈ ਅਤੇ ਪਰਖਿਆ ਹੋਇਆ ਵਿਸ਼ਵਾਸ ਯਿਸੂ ਮਸੀਹ ਦੇ ਪ੍ਰਗਟ ਹੋਣ ਦੇ ਸਮੇਂ ਉਸਤਤ, ਮਹਿਮਾ ਅਤੇ ਆਦਰ ਦੇ ਯੋਗ ਨਿੱਕਲੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایہہ ایس واسطے ہویا اے۔ پئی تُہاڈا پرکھیا ہویا اِیمان جیہڑا اَگ نال پرکھے ہوئے فانی سونے نالوں بُہتے مُل دا اے یِسُوع مسِیح دے ظاہر ہون دے ویلے وڈیائی تے جلال تے عِزّت دا سبّب ہوئے۔
Punjabi Standard Bible (Punjabi Standard Bible) 2023
ਇਹ ਇਸ ਲਈ ਹੈ ਕਿ ਤੁਹਾਡਾ ਪਰਖਿਆ ਹੋਇਆ ਵਿਸ਼ਵਾਸ ਜੋ ਅੱਗ ਵਿੱਚ ਤਾਏ ਹੋਏ ਨਾਸਵਾਨ ਸੋਨੇ ਨਾਲੋਂ ਵੀ ਵਡਮੁੱਲਾ ਹੈ, ਯਿਸੂ ਮਸੀਹ ਦੇ ਪਰਗਟ ਹੋਣ 'ਤੇ ਪ੍ਰਸ਼ੰਸਾ, ਮਹਿਮਾ ਅਤੇ ਆਦਰ ਦਾ ਕਾਰਨ ਠਹਿਰੇ।