1 Peter 1:8 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਮਸੀਹ ਨੂੰ ਨਹੀਂ ਦੇਖਿਆ ਪਰ ਫ਼ਿਰ ਵੀ ਤੁਸੀਂ ਉਸ ਨੂੰ ਪਿਆਰ ਕਰਦੇ ਹੋ। ਹੁਣ ਵੀ ਤੁਸੀਂ ਉਸ ਨੂੰ ਦੇਖ ਨਹੀਂ ਸੱਕਦੇ ਪਰ ਤੁਸੀਂ ਉਸ ਵਿੱਚ ਵਿਸ਼ਵਾਸ ਰੱਖਦੇ ਹੋ। ਤੁਸੀਂ ਇੰਨੇ ਖੁਸ਼ ਹੋ ਜਿਹੜੀ ਬਿਆਨ ਨਹੀਂ ਕੀਤੀ ਜਾ ਸੱਕਦੀ ਅਤੇ ਉਹ ਖੁਸ਼ੀ ਮਹਿਮਾ ਨਾਲ ਭਰੀ ਹੋਈ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਾਲਾਂਕਿ ਤੁਸੀਂ ਉਸਨੂੰ ਨਹੀਂ ਵੇਖਿਆ, ਤੁਸੀਂ ਉਸਨੂੰ ਪਿਆਰ ਕਰਦੇ ਹੋ; ਅਤੇ ਭਾਵੇਂ ਤੁਸੀਂ ਹੁਣ ਉਸਨੂੰ ਨਹੀਂ ਵੇਖਦੇ, ਤੁਸੀਂ ਉਸ ਉੱਤੇ ਵਿਸ਼ਵਾਸ ਕਰਦੇ ਹੋ ਅਤੇ ਤੁਸੀਂ ਵਰਣਨ ਤੋਂ ਬਾਹਰ ਅਤੇ ਮਹਿਮਾ ਦੇ ਆਨੰਦ ਨਾਲ ਭਰੇ ਹੋਏ ਹੋ,
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਦੇ ਨਾਲ ਬਿਨ ਵੇਖੇ ਤੁਸੀਂ ਪ੍ਰੇਮ ਰੱਖਦੇ ਹੋ ਅਤੇ ਭਾਵੇਂ ਹੁਣ ਉਹ ਨੂੰ ਨਹੀਂ ਵੇਖਦੇ ਤਾਂ ਵੀ ਓਸ ਉੱਤੇ ਨਿਹਚਾ ਕਰ ਕੇ ਐਡਾ ਅਨੰਦ ਕਰਦੇ ਹੋ ਜੋ ਵਰਨਣ ਤੋਂ ਬਾਹਰ ਅਤੇ ਤੇਜ ਨਾਲ ਭਰਪੂਰ ਹੈ
Punjabi ERV
ਤੁਸੀਂ ਮਸੀਹ ਨੂੰ ਨਹੀਂ ਦੇਖਿਆ ਪਰ ਫ਼ਿਰ ਵੀ ਤੁਸੀਂ ਉਸਨੂੰ ਪਿਆਰ ਕਰਦੇ ਹੋ। ਹੁਣ ਵੀ ਤੁਸੀਂ ਉਸਨੂੰ ਦੇਖ ਨਹੀਂ ਸਕਦੇ ਪਰ ਤੁਸੀਂ ਉਸ ਵਿੱਚ ਵਿਸ਼ਵਾਸ ਰੱਖਦੇ ਹੋ। ਤੁਸੀਂ ਇੰਨੇ ਖੁਸ਼ ਹੋ ਜਿਹਡ਼ੀ ਬਿਆਨ ਨਹੀਂ ਕੀਤੀ ਜਾ ਸਕਦੀ ਅਤੇ ਉਹ ਖੁਸ਼ੀ ਮਹਿਮਾ ਨਾਲ ਭਰੀ ਹੋਈ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਦੇ ਨਾਲ ਤੁਸੀਂ ਬਿਨ੍ਹਾਂ ਵੇਖੇ ਪਿਆਰ ਰੱਖਦੇ ਹੋ ਅਤੇ ਭਾਵੇਂ ਹੁਣ ਉਹ ਨੂੰ ਨਹੀਂ ਵੇਖਦੇ ਤਾਂ ਵੀ ਉਸ ਵਿਸ਼ਵਾਸ ਦੇ ਕਾਰਨ ਬਹੁਤ ਅਨੰਦ ਕਰਦੇ ਹੋ ਜੋ ਵਰਨਣ ਤੋਂ ਬਾਹਰ ਅਤੇ ਤੇਜ ਨਾਲ ਭਰਪੂਰ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہدے نال تُسی بِن ویکھیاں مُحبّت رکھدے ہو تے بھانویں اوہنوں ایس ویلے نئیں ویکھدے فیر وی اوہدے اُتّے اِیمان لیا کے اجیہی خُوشی کر دے ہو۔ تے جِہدا بیان نئیں ہو سکدا تے جیہڑی جلال نال بھری ہوئی اے۔
Punjabi Standard Bible (Punjabi Standard Bible) 2023
ਤੁਸੀਂ ਉਸ ਨੂੰ ਨਹੀਂ ਵੇਖਿਆ, ਫਿਰ ਵੀ ਉਸ ਨੂੰ ਪ੍ਰੇਮ ਕਰਦੇ ਹੋ; ਭਾਵੇਂ ਤੁਸੀਂ ਉਸ ਨੂੰ ਨਹੀਂ ਵੇਖਦੇ, ਤਾਂ ਵੀ ਉਸ ਉੱਤੇ ਵਿਸ਼ਵਾਸ ਕਰਦੇ ਹੋਏ ਅਜਿਹਾ ਵੱਡਾ ਅਨੰਦ ਕਰਦੇ ਹੋ ਜੋ ਵਰਣਨ ਤੋਂ ਬਾਹਰ ਅਤੇ ਮਹਿਮਾ ਨਾਲ ਭਰਪੂਰ ਹੈ