1 Peter 2:12 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਲੋਕ ਪਰਮੇਸ਼ੁਰ ਵਿੱਚ ਵਿਸ਼ਵਾਸੀ ਨਹੀਂ ਹਨ ਉਹ ਤੁਹਾਡੇ ਆਲੇ ਦੁਆਲੇ ਰਹਿ ਰਹੇ ਹਨ। ਉਹ ਝੂਠੇ ਤੌਰ ਤੇ ਹੀ ਆਖ ਸੱਕਦੇ ਹਨ ਕਿ ਤੁਸੀਂ ਲੋਕ ਦੁਸ਼ਟਤਾ ਕਰ ਰਹੇ ਹੋ। ਇਸ ਲਈ ਇੱਕ ਚੰਗਾ ਜੀਵਨ ਬਿਤਾਓ। ਫ਼ੇਰ ਉਹ ਤੁਹਾਡੇ ਨੇਕ ਕੰਮ, ਜੋ ਤੁਸੀਂ ਕਰਦੇ ਹੋ, ਦੇਖਣਗੇ ਅਤੇ ਪਰਮੇਸ਼ੁਰ ਨੂੰ ਉਸ ਦੇ ਆਉਣ ਵਾਲੇ ਦਿਨ ਮਹਿਮਾ ਦੇਣਗੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਾਈਆਂ ਕੌਮਾਂ ਵਿੱਚ ਅਜਿਹੀ ਚੰਗੀ ਜ਼ਿੰਦਗੀ ਜੀਓ, ਹਾਲਾਂਕਿ ਉਹ ਤੁਹਾਡੇ ਉੱਤੇ ਗਲਤ ਕੰਮ ਕਰਨ ਦਾ ਇਲਜ਼ਾਮ ਲਾਉਂਦੇ ਹਨ, ਉਹ ਤੁਹਾਡੇ ਚੰਗੇ ਕੰਮ ਵੇਖ ਸਕਣ ਅਤੇ ਪਰਮੇਸ਼ਵਰ ਦੀ ਉਸਤਤ ਕਰਦੇ ਹੋਣ ਜਦੋਂ ਉਹ ਸੰਸਾਰ ਦਾ ਨਿਆਂ ਕਰਨ ਲਈ ਆਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਰਾਈਆਂ ਕੌਮਾਂ ਵਿੱਚ ਆਪਣੀ ਚਾਲ ਨੇਕ ਰੱਖੋ ਭਈ ਜਿਸ ਗੱਲ ਵਿੱਚ ਓਹ ਤੁਹਾਨੂੰ ਬੁਰਿਆਰ ਜਾਣ ਕੇ ਤੁਹਾਡੇ ਵਿਰੁੱਧ ਬੋਲਦੇ ਹਨ ਓਹ ਤੁਹਾਡੇ ਸ਼ੁਭ ਕਰਮਾਂ ਦੇ ਕਾਰਨ ਜਿਹੜੇ ਵੇਖਦੇ ਹਨ ਓਸ ਦਿਨ ਜਦ ਉਨ੍ਹਾਂ ਉੱਤੇ ਦਯਾ ਦਰਿਸ਼ਟੀ ਹੋਵੇ ਪਰਮੇਸ਼ੁਰ ਦੀ ਵਡਿਆਈ ਕਰਨ ।।
Punjabi ERV
ਜਿਹਡ਼ੇ ਲੋਕ ਪਰਮੇਸ਼ੁਰ ਵਿੱਚ ਵਿਸ਼ਵਾਸੀ ਨਹੀਂ ਹਨ ਉਹ ਤੁਹਾਡੇ ਆਲੇ ਦੁਆਲੇ ਰਹਿ ਰਹੇ ਹਨ। ਉਹ ਝੂਠੇ ਤੌਰ ਤੇ ਹੀ ਆਖ ਸਕਦੇ ਹਨ ਕਿ ਤੁਸੀਂ ਲੋਕ ਦੁਸ਼ਟਤਾ ਕਰ ਰਹੇ ਹੋ। ਇਸ ਲਈ ਇੱਕ ਚੰਗਾ ਜੀਵਨ ਬਿਤਾਓ। ਫ਼ੇਰ ਉਹ ਤੁਹਾਡੇ ਨੇਕ ਕੰਮ, ਜੋ ਤੁਸੀਂ ਕਰਦੇ ਹੋ, ਦੇਖਣਗੇ ਅਤੇ ਪਰਮੇਸ਼ੁਰ ਨੂੰ ਉਸਦੇ ਆਉਣ ਵਾਲੇ ਦਿਨ ਮਹਿਮਾ ਦੇਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਰਾਈਆਂ ਕੌਮਾਂ ਵਿੱਚ ਆਪਣੀ ਚਾਲ ਨੇਕ ਰੱਖੋ ਤਾਂ ਕਿ ਜਿਸ ਗੱਲ ਵਿੱਚ ਉਹ ਤੁਹਾਨੂੰ ਬੁਰਾ ਮੰਨ ਕੇ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਤੁਹਾਡੇ ਚੰਗੇ ਕੰਮਾਂ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰਨ ਜਿਸ ਦਿਨ ਉਹਨਾਂ ਉੱਤੇ ਦਯਾ ਦ੍ਰਿਸ਼ਟੀ ਹੋਵੇ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے غیر قوماں وِچ اپنا چال چَلّن نیک رکھو۔ تاں جو جیہڑیاں گلّاں وِچ اوہ تُہانوں بدکار جان کے تُہاڈے اُتّے عیب لاندے نیں تُہاڈے نیک کمّاں نُوں ویکھ کے اوہناں دے سببّوں پڑتال دے دِہاڑے خُدا دی وڈیائی کرن۔
Punjabi Standard Bible (Punjabi Standard Bible) 2023
ਪਰਾਈਆਂ ਕੌਮਾਂ ਵਿਚਕਾਰ ਤੁਹਾਡਾ ਚਾਲ-ਚਲਣ ਚੰਗਾ ਹੋਵੇ ਤਾਂਕਿ ਜਿਹੜੇ ਤੁਹਾਨੂੰ ਬੁਰੇ ਕਹਿ ਕੇ ਤੁਹਾਡੇ ਵਿਰੁੱਧ ਬੋਲਦੇ ਹਨ ਉਹ ਤੁਹਾਡੇ ਚੰਗੇ ਕੰਮਾਂ ਨੂੰ ਵੇਖ ਕੇ ਆਮਦ ਦੇ ਦਿਨ ਪਰਮੇਸ਼ਰ ਦੀ ਮਹਿਮਾ ਕਰਨ।