1 Peter 2:20 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਤੁਹਾਨੂੰ ਤੁਹਾਡੀ ਗਲਤ ਕਰਨੀ ਦੇ ਕਾਰਣ ਸਜ਼ਾ ਦਿੱਤੀ ਜਾਂਦੀ ਹੈ, ਫ਼ੇਰ ਤੁਹਾਡੀ ਉਸਤਤਿ ਕਰਨ ਦੀ ਕੋਈ ਲੋੜ ਨਹੀਂ। ਪਰ ਜੇਕਰ ਤੁਸੀਂ ਚੰਗੇ ਕੰਮ ਕੀਤੇ ਹਨ ਅਤੇ ਤੁਸੀਂ ਸਬਰ ਨਾਲ ਤਸੀਹੇ ਝੱਲ ਲੈਂਦੇ ਹੋ, ਫ਼ੇਰ ਇਹ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜੇ ਤੁਸੀਂ ਗਲਤ ਕੰਮਾਂ ਦੇ ਕਾਰਨ ਕੁੱਟਮਾਰ ਖਾ ਕੇ ਧੀਰਜ ਕਰੋ ਤਾਂ ਇਸ ਦੇ ਵਿੱਚ ਤੁਹਾਡੀ ਕੀ ਵਡਿਆਈ ਹੈ? ਪਰ ਜੇ ਤੁਸੀਂ ਚੰਗੇ ਕੰਮ ਕਰਨ ਲਈ ਦੁੱਖ ਸਹਿਣ ਕਰਦੇ ਅਤੇ ਧੀਰਜ ਕਰੋ, ਤਾਂ ਇਹ ਪਰਮੇਸ਼ਵਰ ਅੱਗੇ ਪ੍ਰਸ਼ੰਸਾਯੋਗ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੁਸੀਂ ਪਾਪ ਦੇ ਕਾਰਨ ਮੁੱਕੇ ਖਾ ਕੇ ਧੀਰਜ ਕਰੋ ਤਾਂ ਕੀ ਵਡਿਆਈ ਹੈ ॽ ਪਰ ਜੇ ਤੁਸੀਂ ਸ਼ੁਭ ਕਰਮਾਂ ਦੇ ਕਾਰਨ ਦੁਖ ਝੱਲ ਕੇ ਧੀਰਜ ਕਰੋ ਤਾਂ ਇਹ ਪਰਮੇਸ਼ੁਰ ਨੂੰ ਪਰਵਾਨ ਹੈ
Punjabi ERV
ਜੇਕਰ ਤੁਹਾਨੂੰ ਤੁਹਾਡੀ ਗਲਤ ਕਰਨੀ ਦੇ ਕਾਰਣ ਸਜ਼ਾ ਦਿੱਤੀ ਜਾਂਦੀ ਹੈ, ਫ਼ੇਰ ਤੁਹਾਡੀ ਉਸਤਤਿ ਕਰਨ ਦੀ ਕੋਈ ਲੋਡ਼ ਨਹੀਂ। ਪਰ ਜੇਕਰ ਤੁਸੀਂ ਚੰਗੇ ਕੰਮ ਕੀਤੇ ਹਨ ਅਤੇ ਤੁਸੀਂ ਸਬਰ ਨਾਲ ਤਸੀਹੇ ਝੱਲ ਲੈਂਦੇ ਹੋ, ਫ਼ੇਰ ਇਹ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਤੁਸੀਂ ਪਾਪ ਦੇ ਕਾਰਨ ਮੁੱਕੇ ਖਾ ਕੇ ਧੀਰਜ ਕਰੋ ਤਾਂ ਕੀ ਵਡਿਆਈ ਹੈ? ਪਰ ਜੇ ਤੁਸੀਂ ਸ਼ੁਭ ਕੰਮਾਂ ਦੇ ਕਾਰਨ ਦੁੱਖ ਝੱਲ ਕੇ ਧੀਰਜ ਕਰੋ ਤਾਂ ਇਹ ਪਰਮੇਸ਼ੁਰ ਨੂੰ ਪ੍ਰਵਾਨ ਹੈ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی پئی جے تُساں گُناہ کر کے ہُورے کھادے تے صبر کِیتا تے کِیہ وڈیائی اے؟ ہاں جے نیکی کر دیاں دُکھ پاندے تے صبر کر دے ہو۔ تے ایہہ خُدا دے اگّے چَنگا اے۔
Punjabi Standard Bible (Punjabi Standard Bible) 2023
ਕਿਉਂਕਿ ਜੇ ਤੁਸੀਂ ਪਾਪ ਕਰ ਕੇ ਮਾਰ ਖਾਂਦੇ ਅਤੇ ਸਹਿ ਲੈਂਦੇ ਹੋ ਤਾਂ ਇਸ ਵਿੱਚ ਕੀ ਵਡਿਆਈ ਹੈ? ਪਰ ਜੇ ਤੁਸੀਂ ਭਲਾ ਕਰ ਕੇ ਦੁੱਖ ਝੱਲਦੇ ਅਤੇ ਸਹਿ ਲੈਂਦੇ ਹੋ ਤਾਂ ਇਹ ਪਰਮੇਸ਼ਰ ਦੇ ਸਨਮੁੱਖ ਸੋਭਾ ਦੀ ਗੱਲ ਹੈ।