1 Peter 2:24 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਮਸੀਹ ਨੇ ਸਲੀਬ ਉੱਪਰ ਆਪਣੇ ਸਰੀਰ ਉੱਤੇ ਸਾਡੇ ਪਾਪ ਲੈ ਲਏ। ਅਜਿਹਾ ਉਸ ਨੇ ਇਸ ਲਈ ਕੀਤਾ ਤਾਂ ਜੋ ਅਸੀਂ ਪਾਪ ਨਹੀਂ ਕਰਾਂਗੇ ਅਤੇ ਅਸੀਂ ਚੰਗੇ ਕਾਰਜ ਕਰਨ ਲਈ ਜਿਉਵਾਂਗੇ ਉਸ ਦੇ ਜ਼ਖਮਾਂ ਰਾਹੀਂ ਤੁਹਾਡਾ ਇਲਾਜ ਕੀਤਾ ਗਿਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਉਸਨੇ ਆਪ ਹੀ ਸਾਡੇ ਪਾਪਾਂ ਨੂੰ ਆਪਣੇ ਸਰੀਰ ਉੱਤੇ ਲੈ ਕੇ ਸਲੀਬ ਉੱਤੇ ਚੁੱਕ ਲਏ, ਤਾਂ ਜੋ ਅਸੀਂ ਆਪਣੇ ਪਾਪਾਂ ਲਈ ਮਰ ਸਕੀਏ ਅਤੇ ਧਾਰਮਿਕਤਾ ਲਈ ਜੀ ਸਕੀਏ। ਉਸ ਦੇ ਜ਼ਖਮਾਂ ਨਾਲ ਤੁਸੀਂ ਚੰਗਾ ਕੀਤੇ ਗਏ।”
Punjabi Bible 2016 - ਪਵਿੱਤਰ ਬਾਈਬਲ O.V.
ਓਸ ਆਪ ਸਾਡਿਆਂ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ ਉੱਤੇ ਚੁੱਕ ਲਿਆ ਭਈ ਅਸੀਂ ਪਾਪ ਦੀ ਵੱਲੋਂ ਮਰ ਕੇ ਧਰਮ ਦੀ ਵੱਲੋਂ ਜੀਵੀਏ । ਓਸੇ ਦੇ ਮਾਰ ਖਾਣ ਤੋਂ ਤੁਸੀਂ ਨਰੋਏ ਕੀਤੇ ਗਏ
Punjabi ERV
ਮਸੀਹ ਨੇ ਸਲੀਬ ਉੱਪਰ ਆਪਣੇ ਸ਼ਰੀਰ ਉੱਤੇ ਸਾਡੇ ਪਾਪ ਲੈ ਲਏ। ਅਜਿਹਾ ਉਸਨੇ ਇਸ ਲਈ ਕੀਤਾ ਤਾਂ ਜੋ ਅਸੀਂ ਪਾਪ ਨਹੀਂ ਕਰਾਂਗੇ ਅਤੇ ਅਸੀਂ ਚੰਗੇ ਕਾਰਜ ਕਰਨ ਲਈ ਜਿਉਵਾਂਗੇ ਉਸਦੇ ਜ਼ਖਮਾਂ ਰਾਹੀਂ ਤੁਹਾਡਾ ਇਲਾਜ ਕੀਤਾ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਪ ਸਾਡੇ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ (ਸਲੀਬ) ਉੱਤੇ ਚੁੱਕ ਲਿਆ ਕਿ ਅਸੀਂ ਪਾਪ ਦੀ ਵੱਲੋਂ ਮਰ ਕੇ ਧਾਰਮਿਕਤਾ ਦੇ ਲਈ ਜਿਉਂਦੇ ਰਹੀਏ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ آپ ساڈے گُناہ نُوں اپنے بدن اُتّے چُک کے صلِیب اُتّے چڑھ گیا۔ تاں جو اسی گُناہ ولّوں مر کے راستبازی ولّوں جِیوئیے۔ تے اوہدے مار کھان نال تُسی چنگے کِیتے گئے۔
Punjabi Standard Bible (Punjabi Standard Bible) 2023
ਉਸ ਨੇ ਸਾਡੇ ਪਾਪਾਂ ਨੂੰ ਆਪਣੀ ਦੇਹ ਵਿੱਚ ਸਲੀਬ ਉੱਤੇ ਚੁੱਕ ਲਿਆ ਤਾਂਕਿ ਅਸੀਂ ਪਾਪਾਂ ਵੱਲੋਂ ਮਰ ਕੇ ਧਾਰਮਿਕਤਾ ਦੇ ਲਈ ਜੀਵਨ ਬਿਤਾਈਏ; ਉਸੇ ਦੇ ਮਾਰ ਖਾਣ ਨਾਲ ਤੁਸੀਂ ਚੰਗੇ ਕੀਤੇ ਗਏ।