1 Peter 2:4 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪ੍ਰਭੂ ਉਹ “ਪੱਥਰ” ਹੈ ਜਿਹੜਾ ਜਿਉਂਦਾ ਹੈ। ਦੁਨੀਆਂ ਦੇ ਲੋਕਾਂ ਨੇ ਨਿਰਨਾ ਕੀਤਾ ਸੀ ਕਿ ਉਹ ਉਸ ਪੱਥਰ ਨੂੰ ਨਹੀਂ ਚਾਹੁੰਦੇ, ਪਰ ਉਹ ਅਜਿਹਾ ਪੱਥਰ ਸੀ ਜਿਸਦੀ ਪਰਮੇਸ਼ੁਰ ਨੇ ਚੋਣ ਕੀਤੀ ਸੀ। ਪਰਮੇਸ਼ੁਰ ਲਈ ਉਹ ਵੱਧੇਰੇ ਮੁੱਲਵਾਨ ਸੀ। ਇਸ ਲਈ ਉਸ ਵੱਲ ਆਓ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜਾ ਜਿਉਂਦਾ ਪੱਥਰ ਮਨੁੱਖਾਂ ਦੁਆਰਾ ਰੱਦ ਦਿੱਤਾ ਗਿਆ ਪਰ ਪਰਮੇਸ਼ਵਰ ਦੁਆਰਾ ਚੁਣਿਆ ਹੋਇਆ ਅਤੇ ਕੀਮਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਦੇ ਕੋਲ ਤੁਸੀਂ ਆਏ ਹੋ ਜਾਣੋ ਇੱਕ ਜੀਉਂਦੇ ਪੱਥਰ ਕੋਲ ਜਿਹੜਾ ਮਨੁੱਖਾਂ ਕੋਲੋਂ ਤਾਂ ਰੱਦਿਆ ਗਿਆ ਪਰੰਤੂ ਪਰਮੇਸ਼ੁਰ ਦੇ ਭਾਣੇ ਚੁਣਿਆ ਹੋਇਆ ਅਤੇ ਅਮੋਲਕ ਹੈ
Punjabi ERV
ਪ੍ਰਭੂ ਉਹ “ਪਥ੍ਥਰ” ਹੈ ਜਿਹਡ਼ਾ ਜਿਉਂਦਾ ਹੈ। ਦੁਨੀਆਂ ਦੇ ਲੋਕਾਂ ਨੇ ਨਿਰਣ ਕੀਤਾ ਸੀ ਕਿ ਉਹ ਉਸ ਪਥ੍ਥਰ ਨੂੰ ਨਹੀਂ ਚਾਹੁੰਦੇ, ਪਰ ਉਹ ਅਜਿਹਾ ਪਥ੍ਥਰ ਸੀ ਜਿਸਦੀ ਪਰਮੇਸ਼ੁਰ ਨੇ ਚੋਣ ਕੀਤੀ ਸੀ। ਪਰਮੇਸ਼ੁਰ ਲਈ ਉਹ ਵਧੇਰੇ ਮੁੱਲਵਾਨ ਸੀ। ਇਸ ਲਈ ਉਸ ਵੱਲ ਆਓ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਦੇ ਕੋਲ ਤੁਸੀਂ ਆਏ ਹੋ, ਮੰਨੋ ਇੱਕ ਜਿਉਂਦੇ ਪੱਥਰ ਕੋਲ ਜਿਹੜਾ ਮਨੁੱਖਾਂ ਕੋਲੋਂ ਤਾਂ ਰੱਦਿਆ ਗਿਆ ਪਰ ਪਰਮੇਸ਼ੁਰ ਦੀ ਨਜ਼ਰ ਵਿੱਚ ਚੁਣਿਆ ਹੋਇਆ ਅਤੇ ਬਹੁਮੁੱਲਾ ਹੈ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہدے کول آ کے جیہڑا بندیاں دا ردّیا ہویا پر خُدا دا چُنیا تے قِیمتی جِیوندا پتّھر اے۔
Punjabi Standard Bible (Punjabi Standard Bible) 2023
ਤੁਸੀਂ ਉਸ ਜੀਉਂਦੇ ਪੱਥਰ ਕੋਲ ਆਏ ਹੋ ਜੋ ਮਨੁੱਖਾਂ ਵੱਲੋਂ ਰੱਦਿਆ ਗਿਆ, ਪਰ ਪਰਮੇਸ਼ਰ ਲਈ ਉਸ ਦਾ ਚੁਣਿਆ ਹੋਇਆ ਬਹੁਮੁੱਲਾ ਪੱਥਰ ਹੈ।