1 Peter 2:5 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਵੀ ਜਿਉਂਦੇ ਪੱਥਰਾਂ ਵਾਂਗ ਹੋ। ਪਰਮੇਸ਼ੁਰ ਤੁਹਾਨੂੰ ਆਤਮਕ ਮੰਦਰ ਦੀ ਉਸਾਰੀ ਲਈ ਵਰਤ ਰਿਹਾ ਹੈ। ਅਤੇ ਤੁਸੀਂ ਉਸ ਮੰਦਰ ਵਿੱਚ ਪਵਿੱਤਰ ਜਾਜਕਾਂ ਵਾਂਗ ਸੇਵਾ ਕਰੋ, ਆਤਮਕ ਬਲੀਆਂ ਭੇਂਟ ਕਰਕੇ ਜਿਹੜੀਆਂ ਪਰਮੇਸ਼ੁਰ ਯਿਸੂ ਮਸੀਹ ਰਾਹੀਂ ਕਬੂਲ ਕਰਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਵੀ ਜਿਉਂਦੇ ਪੱਥਰਾਂ ਵਾਂਗ, ਇੱਕ ਪਵਿੱਤਰ ਜਾਜਕਾਂ ਦਾ ਇੱਕ ਆਤਮਿਕ ਘਰ ਦਾ ਨਿਰਮਾਣ ਕਰ ਰਹੇ ਹੋ, ਅਤੇ ਯਿਸ਼ੂ ਮਸੀਹ ਦੁਆਰਾ ਪਰਮੇਸ਼ਵਰ ਨੂੰ ਮਨਭਾਉਂਦੀ ਆਤਮਿਕ ਬਲੀਦਾਨ ਚੜ੍ਹਾ ਰਹੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਆਪ ਵੀ ਜੀਉਂਦੇ ਪੱਥਰਾਂ ਦੀ ਨਿਆਈਂ ਹੋ ਕੇ ਆਤਮਕ ਘਰ ਉੱਸਰਦੇ ਜਾਓ ਭਈ ਜਾਜਕਾਂ ਦੀ ਪਵਿੱਤਰ ਮੰਡਲੀ ਬਣੋ ਤਾਂ ਜੋ ਤੁਸੀਂ ਓਹ ਆਤਮਕ ਬਲੀਦਾਨ ਚੜ੍ਹਾਓ ਜਿਹੜੇ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨੂੰ ਭਾਉਂਦੇ ਹਨ
Punjabi ERV
ਤੁਸੀਂ ਵੀ ਜਿਉਂਦੇ ਪੱਥਰਾਂ ਵਾਂਗ ਹੋ। ਪਰਮੇਸ਼ੁਰ ਤੁਹਾਨੂੰ ਆਤਮਕ ਮੰਦਰ ਦੀ ਉਸਾਰੀ ਲਈ ਵਰਤ ਰਿਹਾ ਹੈ। ਅਤੇ ਤੁਸੀਂ ਉਸ ਮੰਦਰ ਵਿੱਚ ਪਵਿੱਤਰ ਜਾਜਕਾਂ ਵਾਂਗ ਸੇਵਾ ਕਰੋ, ਆਤਮਕ ਬਲੀਆਂ ਭੇਂਟ ਕਰਕੇ ਜਿਹਡ਼ੀਆਂ ਪਰਮੇਸ਼ੁਰ ਯਿਸੂ ਮਸੀਹ ਰਾਹੀਂ ਕਬੂਲ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਆਪ ਵੀ ਜਿਉਂਦੇ ਪੱਥਰਾਂ ਦੇ ਵਾਂਗੂੰ ਇੱਕ ਆਤਮਿਕ ਘਰ ਬਣਦੇ ਜਾਂਦੇ ਹੋ ਤਾਂ ਕਿ ਜਾਜਕਾਂ ਦੀ ਪਵਿੱਤਰ ਮੰਡਲੀ ਬਣੋ ਤਾਂ ਜੋ ਉਹ ਆਤਮਿਕ ਬਲੀਦਾਨ ਚੜਾਓ, ਜਿਹੜੇ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨੂੰ ਚੰਗੇ ਲੱਗਦੇ ਹਨ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی وی جِیوندے پتّھراں وانگر رُوحانی گھر بندے جاندے ہو۔ تاں جو کاہِناں دا پاک فِرقہ بن کے اجیہاں رُوحانی قُربانِیاں چاہڑو۔ جیہڑیاں یِسُوع مسِیح دی راہِیں چَنگیاں لگدِیاں نیں
Punjabi Standard Bible (Punjabi Standard Bible) 2023
ਸੋ ਤੁਸੀਂ ਵੀ ਜੀਉਂਦੇ ਪੱਥਰਾਂ ਵਾਂਗ ਇੱਕ ਆਤਮਕ ਘਰ ਬਣਦੇ ਜਾ ਰਹੇ ਹੋ ਤਾਂਕਿ ਯਾਜਕਾਂ ਦੀ ਪਵਿੱਤਰ ਮੰਡਲੀ ਬਣ ਕੇ ਅਜਿਹੇ ਆਤਮਕ ਬਲੀਦਾਨ ਚੜ੍ਹਾਓ ਜੋ ਯਿਸੂ ਮਸੀਹ ਦੇ ਰਾਹੀਂ ਪਰਮੇਸ਼ਰ ਨੂੰ ਗ੍ਰਹਿਣਯੋਗ ਹੋਣ।