1 Peter 2:9 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਹੋ, ਰਾਜੇ ਦੇ ਜਾਜਕ ਅਤੇ ਇੱਕ ਪਵਿੱਤਰ ਕੌਮ ਹੋ। ਤੁਸੀਂ ਪਰਮੇਸ਼ੁਰ ਦੇ ਆਪਣੇ ਲੋਕ ਹੋ। ਤੁਸੀਂ ਉਸ ਦੁਆਰਾ ਲੋਕਾਂ ਨੂੰ ਉਸਦੀਆਂ ਹੈਰਾਨਕੁਨ ਕਰਨੀਆਂ ਬਾਰੇ ਦੱਸਣ ਲਈ ਚੁਣੇ ਗਏ ਹੋ। ਉਸ ਨੇ ਤੁਹਾਨੂੰ ਹਨੇਰੇ ਵਿੱਚੋਂ ਕੱਢ ਕੇ ਆਪਣੀ ਮਹਾਨ ਰੋਸ਼ਨੀ ਵੱਲ ਬੁਲਾਇਆ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਤੁਸੀਂ ਇੱਕ ਚੁਣੇ ਹੋਏ ਲੋਕ, ਜਾਜਕਾਂ ਦੀ ਸ਼ਾਹੀ ਮੰਡਲੀ, ਇੱਕ ਪਵਿੱਤਰ ਕੌਮ, ਪਰਮੇਸ਼ਵਰ ਦਾ ਵਿਸ਼ੇਸ਼ ਅਧਿਕਾਰ ਹੋ, ਤਾਂ ਜੋ ਤੁਸੀਂ ਪਰਮੇਸ਼ਵਰ ਦੀ ਉਸਤਤ ਦਾ ਐਲਾਨ ਕਰ ਸਕੋਂ ਜਿਸ ਨੇ ਤੁਹਾਨੂੰ ਹਨੇਰੇ ਤੋਂ ਬਾਹਰ ਉਸ ਦੇ ਸ਼ਾਨਦਾਰ ਚਾਨਣ ਵਿੱਚ ਬੁਲਾਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੁਸੀਂ ਚੁਣਿਆ ਹੋਇਆ ਵੰਸ, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖਾਸ ਪਰਜਾ ਹੋ ਭਈ ਤੁਸੀਂ ਉਹ ਦਿਆਂ ਗੁਣਾਂ ਦਾ ਪਰਚਾਰ ਕਰੋ ਜਿਹ ਨੇ ਤੁਹਾਨੂੰ ਅਨ੍ਹੇਰੇ ਤੋਂ ਆਪਣੇ ਅਚਰਜ ਚਾਨਣ ਵਿੱਚ ਸੱਦ ਲਿਆ
Punjabi ERV
ਪਰ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਹੋ, ਰਾਜੇ ਦੇ ਜਾਜਕ ਅਤੇ ਇੱਕ ਪਵਿੱਤਰ ਕੌਮ ਹੋ। ਤੁਸੀਂ ਪਰਮੇਸ਼ੁਰ ਦੇ ਆਪਣੇ ਲੋਕ ਹੋ। ਤੁਸੀਂ ਉਸ ਦੁਆਰਾ ਲੋਕਾਂ ਨੂੰ ਉਸਦੀਆਂ ਹੈਰਾਨ੍ਨੁਕ ਕਰਨੀਆਂ ਬਾਰੇ ਦੱਸਣ ਲਈ ਚੁਣੇ ਗਏ ਹੋ। ਉਸਨੇ ਤੁਹਾਨੂੰ ਹਨੇਰੇ ਵਿੱਚੋਂ ਕਢਕੇ ਆਪਣੀ ਮਹਾਨ ਰੋਸ਼ਨੀ ਵੱਲ ਬੁਲਾਇਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ਼ ਚਾਨਣ ਵਿੱਚ ਸੱਦ ਲਿਆ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر تُسی اِک چُنی ہوئی نسل تے بادشاہی کاہِناں دا فِرقہ پاک قوم تے اجیہی اُمّت ہو جیہڑی خُدا دی خاص ملکیّت اے۔ تاں جو اوہدیاں خُوبِیاں ظاہر کرو۔ جِس تُہانوں ہنیرے وِچوں اپنے عجب چانن وِچ سدّیا اے۔
Punjabi Standard Bible (Punjabi Standard Bible) 2023
ਪਰ ਤੁਸੀਂ ਇੱਕ ਚੁਣਿਆ ਹੋਇਆ ਵੰਸ਼, ਯਾਜਕਾਂ ਦਾ ਸ਼ਾਹੀ ਸਮਾਜ, ਪਵਿੱਤਰ ਕੌਮ ਅਤੇ ਪਰਮੇਸ਼ਰ ਦੀ ਖਾਸ ਪਰਜਾ ਹੋ ਤਾਂਕਿ ਤੁਸੀਂ ਉਸ ਦੇ ਗੁਣਾਂ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਵਿੱਚੋਂ ਆਪਣੇ ਅਚਰਜ ਚਾਨਣ ਵਿੱਚ ਬੁਲਾਇਆ ਹੈ।