1 Peter 3:16 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉਨ੍ਹਾਂ ਲੋਕਾਂ ਨੂੰ ਕੋਮਲਤਾ ਅਤੇ ਇੱਜ਼ਤ ਨਾਲ ਉੱਤਰ ਦਿਉ। ਤੁਹਾਨੂੰ ਹਮੇਸ਼ਾ ਇਹ ਮਹਿਸੂਸ ਕਰਨ ਦੇ ਯੋਗ ਹੋਣਾ ਚਾਹੀਦਾ ਕਿ ਤੁਸੀਂ ਸਹੀ ਗੱਲ ਕਰ ਰਹੇ ਹੋ। ਜੇ ਤੁਸੀਂ ਇਸ ਤਰ੍ਹਾਂ ਕਰੋਂਗੇ, ਤਾਂ ਇਹ ਲੋਕ ਜਿਹੜੇ ਮਸੀਹ ਵਿੱਚ ਤੁਹਾਡੇ ਚੰਗੇ ਜੀਵਨ ਬਾਰੇ ਮੰਦਾ ਬੋਲਦੇ ਹਨ, ਸ਼ਰਮਿੰਦਾ ਹੋਣਗੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਆਪਣੀ ਜ਼ਮੀਰ ਨੂੰ ਸਾਫ਼ ਰੱਖੋ, ਤਾਂ ਜੋ ਉਹ ਜਿਹੜੇ ਮਸੀਹ ਵਿੱਚ ਤੁਹਾਡੇ ਚੰਗੇ ਵਿਵਹਾਰ ਦੇ ਵਿਰੁੱਧ ਗਲਤ ਬੋਲਦੇ ਹਨ ਆਪਣੀ ਨਿੰਦਿਆ ਤੋਂ ਸ਼ਰਮਿੰਦਾ ਹੋਣ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅੰਤਹਕਰਨ ਸ਼ੁੱਧ ਰੱਖੋ ਭਈ ਓਹ ਜਿਹੜੇ ਤੁਹਾਡੀ ਸ਼ੁਭ ਚਾਲ ਨੂੰ ਜੋ ਮਸੀਹ ਵਿੱਚ ਹੈ ਮੰਦਾ ਆਖਦੇ ਹਨ ਸੋ ਜਿਸ ਗੱਲ ਵਿੱਚ ਉਹ ਤੁਹਾਡੇ ਵਿਰੁੱਧ ਬੋਲਦੇ ਹਨ ਓਹ ਲੱਜਿਆਵਾਨ ਹੋਣ
Punjabi ERV
ਪਰ ਉਨ੍ਹਾਂ ਲੋਕਾਂ ਨੂੰ ਕੋਮਲਤਾ ਅਤੇ ਇੱਜ਼ਤ ਨਾਲ ਉੱਤਰ ਦਿਉ। ਤੁਹਾਨੂੰ ਹਮੇਸ਼ਾ ਇਹ ਮਹਿਸੂਸ ਕਰਨ ਦੇ ਯੋਗ ਹੋਣਾ ਚਾਹੀਦਾ ਕਿ ਤੁਸੀਂ ਸਹੀ ਗੱਲ ਕਰ ਰਹੇ ਹੋ। ਜੇ ਤੁਸੀਂ ਇਸ ਤਰ੍ਹਾਂ ਕਰੋਂਗੇ, ਤਾਂ ਇਹ ਲੋਕ ਜਿਹਡ਼ੇ ਮਸੀਹ ਵਿੱਚ ਤੁਹਾਡੇ ਚੰਗੇ ਜੀਵਨ ਬਾਰੇ ਮੰਦਾ ਬੋਲਦੇ ਹਨ, ਸ਼ਰਮਿੰਦਾ ਹੋਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਵਿਵੇਕ ਨੂੰ ਸ਼ੁੱਧ ਰੱਖੋ ਤਾਂ ਜੋ ਉਹ ਜਿਹੜੇ ਤੁਹਾਡੀ ਸ਼ੁਭ ਚਾਲ ਨੂੰ ਜੋ ਮਸੀਹ ਵਿੱਚ ਹੈ ਬੁਰਾ ਆਖਦੇ ਹਨ, ਸੋ ਜਿਸ ਗੱਲ ਵਿੱਚ ਉਹ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਸ਼ਰਮਿੰਦੇ ਹੋ ਜਾਣ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے نِیّت وی نیک رکھو۔ تاں جو جِنہاں گلّاں وِچ تُہاڈے اُتّے عیب لایا جاندا اے۔ اوہناں وِچ اوہ لوک شرمندے ہون جیہڑے تُہاڈے مسِیح وِچ نیک روَئیے اُتّے طعنے دیندے نیں۔
Punjabi Standard Bible (Punjabi Standard Bible) 2023
ਪਰ ਇਹ ਦੀਨਤਾ ਅਤੇ ਭੈ ਸਹਿਤ ਸ਼ੁੱਧ ਵਿਵੇਕ ਨਾਲ ਹੋਵੇ ਤਾਂਕਿ ਜਿਹੜੇ ਲੋਕ ਤੁਹਾਡੇ ਵਿਰੁੱਧ ਬੋਲਦੇ ਹਨ ਅਤੇ ਮਸੀਹ ਵਿੱਚ ਤੁਹਾਡੇ ਚੰਗੇ ਚਾਲ-ਚਲਣ ਉੱਤੇ ਦੋਸ਼ ਲਾਉਂਦੇ ਹਨ, ਉਨ੍ਹਾਂ ਨੂੰ ਸ਼ਰਮਿੰਦਾ ਹੋਣਾ ਪਵੇ।