1 Peter 3:17 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਬਦੀ ਕਰਕੇ ਦੁੱਖ ਝੱਲਣ ਨਾਲੋਂ, ਚੰਗਿਆਈ ਕਰਕੇ ਦੁੱਖ ਝੱਲਣਾ ਬੇਹਤਰ ਹੈ, ਜੇਕਰ ਇਹੀ ਪਰਮੇਸ਼ੁਰ ਚਾਹੁੰਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਜੇ ਪਰਮੇਸ਼ਵਰ ਦੀ ਮਰਜ਼ੀ ਹੋਵੇ, ਬੁਰਾਈ ਕਰਨ ਨਾਲੋਂ ਭਲਿਆਈ ਕਰਨ ਲਈ ਦੁੱਖ ਝੱਲਣਾ ਬਿਹਤਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜੇ ਪਰਮੇਸ਼ੁਰ ਦੀ ਇੱਛਿਆ ਇਉਂ ਹੋਵੇ ਤਾਂ ਸ਼ੁਭ ਕਰਮ ਕਰਕੇ ਦੁੱਖ ਝੱਲਣਾ ਇਸ ਨਾਲੋਂ ਚੰਗਾ ਹੈ ਜੋ ਤੁਸੀਂ ਖੋਟੇ ਕਰਮ ਕਰਕੇ ਦੁੱਖ ਝੱਲੋ
Punjabi ERV
ਬਦੀ ਕਰਕੇ ਦੁੱਖ ਝੱਲਣ ਨਾਲੋਂ, ਚੰਗਿਆਈ ਕਰਕੇ ਦੁੱਖ ਝੱਲਣਾ ਬੇਹਤਰ ਹੈ, ਜੇਕਰ ਇਹੀ ਪਰਮੇਸ਼ੁਰ ਚਾਹੁੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜੇ ਪਰਮੇਸ਼ੁਰ ਦੀ ਮਰਜ਼ੀ ਇਸ ਤਰ੍ਹਾਂ ਹੋਵੇ ਤਾਂ ਚੰਗੇ ਕੰਮਾਂ ਕਰਕੇ ਦੁੱਖ ਸਹਿਣਾ ਇਸ ਨਾਲੋਂ ਚੰਗਾ ਹੈ ਜੋ ਤੁਸੀਂ ਬੁਰੇ ਕੰਮ ਕਰਕੇ ਦੁੱਖ ਝੱਲੋ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جے خُدا دی ایہو مرضی ہوئے پئی تُسی بھلا کر کے دُکھ سَہو تے اوہ بُرا کر کے دُکھ سہن نالوں چَنگا اے۔
Punjabi Standard Bible (Punjabi Standard Bible) 2023
ਜੇ ਪਰਮੇਸ਼ਰ ਦੀ ਇਹੋ ਇੱਛਾ ਹੈ ਕਿ ਤੁਸੀਂ ਭਲਾਈ ਕਰਦਿਆਂ ਦੁੱਖ ਝੱਲੋ ਤਾਂ ਇਹ ਬੁਰਾਈ ਕਰ ਕੇ ਦੁੱਖ ਝੱਲਣ ਨਾਲੋਂ ਚੰਗਾ ਹੈ।