1 Peter 3:18 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਮਸੀਹ ਨੇ ਵੀ ਦੁੱਖ ਝੱਲਿਆ ਅਤੇ ਸਿਰਫ਼ ਇੱਕ ਹੀ ਵਾਰ ਪਾਪਾਂ ਲਈ ਮਰਿਆ। ਉਸ ਨੇ ਪਾਪ ਨਹੀਂ ਕੀਤਾ ਪਰ ਉਹ ਉਨ੍ਹਾਂ ਸਾਰੇ ਲੋਕਾਂ ਲਈ ਮਰਿਆ। ਜਿਨ੍ਹਾਂ ਨੇ ਪਾਪ ਨਹੀਂ ਕੀਤਾ। ਉਸ ਨੇ ਅਜਿਹਾ ਸਾਨੂੰ ਸਾਰਿਆਂ ਨੂੰ ਪਰਮੇਸ਼ੁਰ ਦੇ ਨਜ਼ਦੀਕ ਲਿਆਉਣ ਲਈ ਕੀਤਾ। ਉਸਦਾ ਸਰੀਰ ਮਰ ਗਿਆ ਪਰ ਉਹ ਆਪਣੇ ਆਤਮਾ ਵਿੱਚ ਜਿਉਂਦਾ ਰਿਹਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਮਸੀਹ ਨੇ ਵੀ ਇੱਕ ਵਾਰ ਪਾਪਾਂ ਲਈ ਦੁੱਖ ਝੱਲਿਆ, ਧਰਮੀ ਨੇ ਕੁਧਰਮੀਆਂ ਲਈ, ਤੁਹਾਨੂੰ ਪਰਮੇਸ਼ਵਰ ਕੋਲ ਲਿਆਉਣ ਲਈ। ਉਹ ਸਰੀਰ ਵਿੱਚ ਮਾਰਿਆ ਗਿਆ ਪਰ ਆਤਮਾ ਵਿੱਚ ਜਿਉਂਦਾ ਕੀਤਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮਸੀਹ ਨੇ ਭੀ ਇੱਕ ਵਾਰ ਪਾਪਾਂ ਦੇ ਪਿੱਛੇ ਦੁਖ ਝੱਲਿਆ ਅਰਥਾਤ ਧਰਮੀ ਨੇ ਕੁਧਰਮੀਆਂ ਦੇ ਲਈ ਭਈ ਉਹ ਸਾਨੂੰ ਪਰਮੇਸ਼ੁਰ ਦੇ ਕੋਲ ਪੁਚਾਵੇ । ਉਹ ਤਾਂ ਸਰੀਰ ਕਰਕੇ ਮਾਰਿਆ ਗਿਆ ਪਰ ਆਤਮਾ ਕਰਕੇ ਜਿਵਾਲਿਆ ਗਿਆ
Punjabi ERV
ਮਸੀਹ ਨੇ ਵੀ ਦੁੱਖ ਝਲਿਆ ਅਤੇ ਸਿਰਫ਼ ਇੱਕ ਹੀ ਵਾਰ ਪਾਪਾਂ ਲਈ ਮਰਿਆ। ਉਸਨੇ ਪਾਪ ਨਹੀਂ ਕੀਤਾ ਪਰ ਉਹ ਉਨ੍ਹਾਂ ਸਾਰੇ ਲੋਕਾਂ ਲਈ ਮਰਿਆ। ਜਿਨ੍ਹਾਂ ਨੇ ਪਾਪ ਨਹੀਂ ਕੀਤਾ। ਉਸਨੇ ਅਜਿਹਾ ਸਾਨੂੰ ਸਾਰਿਆਂ ਨੂੰ ਪਰਮੇਸ਼ੁਰ ਦੇ ਨਜ਼ਦੀਕ ਲਿਆਉਣ ਲਈ ਕੀਤਾ। ਉਸਦਾ ਸ਼ਰੀਰ ਮਰ ਗਿਆ ਪਰ ਉਹ ਆਪਣੇ ਆਤਮੇ ਵਿੱਚ ਜਿਉਂਦਾ ਰਿਹਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮਸੀਹ ਨੇ ਵੀ ਇੱਕ ਵਾਰ ਪਾਪਾਂ ਦੇ ਕਾਰਨ ਦੁੱਖ ਝੱਲਿਆ ਅਰਥਾਤ ਧਰਮੀ ਨੇ ਕੁਧਰਮੀਆਂ ਦੇ ਲਈ ਤਾਂ ਕਿ ਉਹ ਸਾਨੂੰ ਪਰਮੇਸ਼ੁਰ ਦੇ ਕੋਲ ਲੈ ਜਾਵੇ ਉਹ ਤਾਂ ਸਰੀਰ ਕਰਕੇ ਮਾਰਿਆ ਗਿਆ ਪਰ ਆਤਮਾ ਕਰਕੇ ਜਿਉਂਦਾ ਕੀਤਾ ਗਿਆ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی پئی مسِیح وی راستباز ناراستاں دے لئی اِکّو وار دُکھ اُٹھایا۔ تاں جو سانُوں خُدا دے کول اَپڑائے۔ اوہ جِسم ولّوں ماریا گیا پر رُوح ولّوں جوالیا گیا۔
Punjabi Standard Bible (Punjabi Standard Bible) 2023
ਕਿਉਂਕਿ ਮਸੀਹ ਨੇ ਵੀ ਤੁਹਾਡੇ ਪਾਪਾਂ ਦੇ ਲਈ ਇੱਕੋ ਵਾਰ ਦੁੱਖ ਝੱਲਿਆ ਅਰਥਾਤ ਧਰਮੀ ਨੇ ਅਧਰਮੀਆਂ ਦੇ ਲਈ ਤਾਂਕਿ ਤੁਹਾਨੂੰ ਪਰਮੇਸ਼ਰ ਦੇ ਕੋਲ ਲਿਆਵੇ; ਉਹ ਸਰੀਰਕ ਤੌਰ 'ਤੇ ਤਾਂ ਮਾਰਿਆ ਗਿਆ, ਪਰ ਆਤਮਾ ਵਿੱਚ ਜਿਵਾਇਆ ਗਿਆ